ਨਵੇਂ ਸੈਸ਼ਨ ਦੀਆਂ ਕਲਾਸਾਂ ਦਾ ਆਗਾਜ਼
ਮੀਰੀ ਪੀਰੀ ਖਾਲਸਾ ਕਾਲਜੀਏਟ ਸਕੂਲ ਭਦੌੜ ਵਿਖੇ ਨਵੇਂ ਸੈਸ਼ਨ ਦੀਆਂ ਕਲਾਸਾਂ ਦਾ ਆਗਾਜ਼
Publish Date: Fri, 24 Apr 2026 04:45 PM (IST)
Updated Date: Sat, 25 Apr 2026 04:02 AM (IST)

ਯੋਗੇਸ਼ ਸ਼ਰਮਾ, ਪੰਜਾਬੀ ਜਾਗਰਣ, ਭਦੌੜ : ਮਾਲਵਾ ਖ਼ੇਤਰ ਦੀ ਸਿਰਮੌਰ ਸੰਸਥਾ ਮੀਰੀ-ਪੀਰੀ ਖਾਲਸਾ ਕਾਲਜੀਏਟ ਸੀਨੀ. ਸੈਕੰ. ਸਕੂਲ ਭਦੌੜ ਜੋ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਕਾਰਜਸ਼ੀਲ ਹੈ। ਜਾਣਕਾਰੀ ਅਨੁਸਾਰ ਸਕੂਲ ਦੀਆਂ ਜਮਾਤਾਂ ਦੇ ਇੰਚਾਰਜ ਪ੍ਰੋ. ਭਿੰਦਰਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਿੰਸੀਪਲ ਮਲਵਿੰਦਰ ਸਿੰਘ ਦੀ ਅਗਵਾਈ ’ਚ ਨਵੇਂ ਸੈਸ਼ਨ 2026-27 ਲਈ ਗਿਆਰ੍ਹਵੀਂ ਆਰਟਸ, ਕਮਰਸ ਅਤੇ ਬਾਰ੍ਹਵੀਂ ਆਰਟਸ, ਕਮਰਸ ਦੀਆਂ ਕਲਾਸਾਂ ਦੀ ਸ਼ੁਰੂਆਤ ਓਰੀਐਂਟੇਸ਼ਨ ਪ੍ਰੋਗਰਾਮ ਨਾਲ ਕੀਤੀ ਗਈ। ਇਸ ਦੌਰਾਨ ਸਕੂਲ ’ਚ ਨਵੇਂ ਦਾਖਲ ਹੋਏ ਵਿਦਿਆਰਥੀ ਪੁੱਜੇ। ਇਸ ਦੌਰਾਨ ਪ੍ਰੋ. ਭਿੰਦਰਜੀਤ ਕੌਰ ਵੱਲੋਂ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸੰਸਥਾ ਦੇ ਨਿਯਮਾਂ ਅਤੇ ਸਹੂਲਤਾਂ ਦੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਪ੍ਰੋ. ਸੁਖਪਾਲ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸੰਸਥਾ ’ਚ ਦਿੱਤੀ ਜਾਂਦੀ ਡਾ. ਅੰਬੇਦਕਰ ਸਕਾਲਰਸ਼ਿਪ ਅਤੇ ਅੰਮ੍ਰਿਤਧਾਰੀ ਸਕਾਲਰਸ਼ਿਪ ਬਾਰੇ ਜਾਣਕਾਰੀ ਦਿੱਤੀ। ਇਸਦੇ ਨਾਲ ਹੀ ਉਨ੍ਹਾਂ ਨੇ ਐੱਨਐੱਸਐੱਸ ਅਤੇ ਧਾਰਮਿਕ ਪ੍ਰੀਖਿਆ ਬਾਰੇ ਜਾਣਕਾਰੀ ਦਿੱਤੀ। ਪ੍ਰੋ. ਭਿੰਦਰਜੀਤ ਕੌਰ ਵੱਲੋਂ ਵਿਦਿਆਰਥੀਆਂ ਨਾਲ ਵਿਸ਼ਿਆਂ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਗਈ। ਇਸ ਦੌਰਾਨ ਪ੍ਰੋ. ਸ਼ਾਲੂ ਜਿੰਦਲ ਵੱਲੋਂ ਵਿਦਿਆਰਥੀਆਂ ਨੂੰ ਕਮਰਸ ਬਾਰੇ ਜਾਣਕਾਰੀ ਦਿੱਤੀ ਗਈ। ਇਸ ਉਪਰੰਤ ਡਾ. ਮਨਦੀਪ ਕੌਰ ਵੱਲੋਂ ਵੀ ਵਿਦਿਆਰਥੀਆਂ ਨਾਲ਼ ਵਿਚਾਰ ਸਾਂਝੇ ਕੀਤੇ ਤੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਪ੍ਰੋਗਰਾਮ ਦੌਰਾਨ ਪ੍ਰੋ. ਸਿਮਰਜੀਤ ਕੌਰ, ਪ੍ਰੋ. ਰਾਜਨਦੀਪ ਕੌਰ, ਪ੍ਰੋ. ਹਰਜਿੰਦਰ ਕੌਰ, ਪ੍ਰੋ. ਸ਼ਮਸ਼ੇਰ ਸਿੰਘ ਤੇ ਪ੍ਰੋ. ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ।