ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਦੁਨੀਆਂ ਭਰ 'ਚ ਫੈਲੇ ਕੋਰੋਨਾ ਵਾਇਰਸ ਦੇ ਕਾਰਨ ਕੇਂਦਰ ਸਰਕਾਰ ਦੇ ਹੁਕਮਾਂ ਤਹਿਤ ਪੰਜਾਬ ਸਰਕਾਰ ਵਲੋਂ 14 ਅਪ੍ਰਰੈਲ ਤੱਕ ਕਰਫਿਊ ਲਗਾਇਆ ਗਿਆ ਹੈ। ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਪੱਕੇ ਤੌਰ 'ਤੇ ਨਾਕਾਬੰਦੀ ਕਰ ਦਿੱਤੀ ਗਈ ਹੈ ਤੇ ਲੋਕਾਂ ਨੂੰ ਆਪੋ-ਆਪਣੇ ਘਰਾਂ 'ਚ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਡੀਜੀਪੀ ਦਿਨਕਰ ਗੁਪਤਾ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਲੋੜਵੰਦ ਲੋਕਾਂ ਦੇ ਿਢੱਡ ਭਰਨ ਲਈ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਘਰ-ਘਰ ਰਾਸ਼ਨ ਪਹੁੰਚਾਉਣ ਦੀ ਮੁਹਿੰਮ ਵਿੱਢੀ ਗਈ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗੋਇਲ ਵਲੋਂ ਜਿੱਥੇ ਸ਼ਹਿਰ ਅੰਦਰ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤ ਗਏ ਹਨ ਉੱਥ ਹੀ ਜ਼ਿਲ੍ਹੇ ਦੇ ਲੋੜਵੰਦ ਲੋਕਾਂ ਦਾ ਿਢੱਡ ਭਰਨ ਦਾ ਜਿੰਮਾ ਵੀ ਉਨ੍ਹਾਂ ਨੇ ਆਪਣੇ ਸਿਰ ਲੈ ਲਿਆ ਹੈ। ਉਨ੍ਹਾਂ ਵਲੋਂ ਲੋੜਵੰਦ ਲੋਕਾਂ ਨੂੰ ਘਰ-ਘਰ ਰਾਸ਼ਨ ਪਹੁੰਚਣ ਦੀ ਵਿੱਢੀ ਗਈ ਮੁਹਿੰਮ ਦੇ ਚਲਦਿਆਂ ਦੋ ਦਿਨਾਂ 'ਚ 400 ਦੇ ਕਬੀਰ ਲੋੜਵੰਦ ਲੋਕਾਂ ਨੂੰ ਰਾਸ਼ਨ ਦੀ ਵੰਡ ਕੀਤੀ ਗਈ ਹੈ।

4 ਪਿੰਡਾਂ 'ਚ 400 ਲੋੜਵੰਦਾਂ ਨੂੰ ਵੰਡਿਆਂ ਰਾਸ਼ਨ

-ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗੋਇਲ ਵਲੋਂ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਵਿੱਢੀ ਮੁਹਿੰਮ ਤਹਿਤ ਦੋ ਦਿਨਾਂ 'ਚ 4 ਪਿੰਡਾਂ 'ਚ ਰਹਿੰਦੇ 400 ਦੇ ਕਰੀਬ ਲੋੜਵੰਦ ਲੋਕਾਂ ਨੂੰ ਰਾਸਨ ਦੀ ਵੰਡ ਕੀਤੀ ਗਈ। ਉਨ੍ਹਾਂ ਲੋਕਾਂ ਰਾਸ਼ਨ ਦੀ ਵੰਡ ਕਰਨ ਸਮੇਂ ਲੋਕਾਂ ਨੂੰ ਇਕ-ਇਕ ਮੀਟਰ ਦੀ ਦੂਰੀ 'ਤੇ ਬੈਠਿਆ ਗਿਆ ਤੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਬਚਾਅ ਤੇ ਲੱਛਣਾਂ ਸਬੰਧੀ ਜਾਣੂ ਕਰਵਾਇਆ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੱਧਰ 'ਤੇ ਵੀ ਕੋਰੋਨਾ ਮਹਾਂਮਰੀ ਦੀ ਰੋਕਥਾਮ ਲਈ ਪਿੰਡਾਂ 'ਚ ਆਉਣ ਜਾਣ ਵਾਲੇ ਰਸਤਿਆਂ 'ਚ ਨਾਕਾਬੰਦੀਆਂ ਕਰਨ ਤੇ ਬਾਹਰੋਂ ਆਉਣ ਵਾਲੇ ਲੋਕਾਂ ਦਾ ਰਿਕਾਰਡ ਰੱਖਿਆ ਜਾਵੇ।

------

ਪਿੰਡ ਛੀਨੀਵਾਲ ਕਲਾਂ, ਪੱਤੀ ਸੇਖਵਾਂ, ਚੀਮਾ ਤੇ ਜੋਧਪੁਰ ਦੇ ਲੋਕਾਂ ਨੂੰ ਕੀਤਾ ਜਾਗਰੂਕ

ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗੋਇਲ ਵਲੋਂ ਜਿੱਥੇ ਘਰ-ਘਰ ਜਾ ਕੇ ਲੋੜਵੰਦਾਂ ਨੂੰ ਰਾਸ਼ਨ ਦੀ ਵੰਡ ਕੀਤੀ ਜਾ ਰਹੀ ਹੈ ਉੱਥੇ ਉਨ੍ਹਾਂ ਵਲੋਂ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਵਲੋਂ ਪਿੰਡ ਛੀਨੀਵਾਲ ਕਲਾਂ, ਪੱਤੀ ਸੇਖ਼ਵਾਂ, ਚੀਮਾ ਤੇ ਜੋਧਪੁਰ ਵਿਖੇ ਲੋੜਵੰਦਾਂ ਨੂੰ ਰਾਸ਼ਨ ਵੰਡਣ ਉਪਰੰਤ ਇਕ-ਇਕ ਦੀ ਦੂਰੀ ਰੱਖਣ, 30 ਸਕਿੰਟ ਤੱਕ ਹੱਥ ਧੌਣ, ਖੰਘ, ਜੁਖ਼ਾਮ ਤੇ ਬੁਖ਼ਾਰ ਆਦਿ ਹੋਣ 'ਤੇ ਦੀ ਜਾਂਚ ਕਰਵਾਉਣ ਸਬੰਧੀ ਕਿਹਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਬਿਮਾਰੀ ਦੀ ਜੰਗ ਜਿੱਤਣ ਲਈ ਆਪੋ-ਆਪਣੇ ਘਰਾਂ 'ਚ ਹੀ ਰਹਿਣ।