ਤੀਜੀ ਵਾਰ ਟਿਕਟ ਮਿਲਣ ’ਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਮਹਿਲ ਕਲਾਂ ਪੁੱਜਣ ’ਤੇ ਨਿੱਘਾ ਸਵਾਗਤ ਤੀਜੀ ਵਾਰ ਟਿਕਟ ਮਿਲਣ ’ਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਮਹਿਲ ਕਲਾਂ ਪੁੱਜਣ ’ਤੇ ਨਿੱਘਾ ਸਵਾਗਤ
Publish Date: Sat, 31 Oct 2026 07:50 PM (IST)
Updated Date: Sun, 01 Nov 2026 04:05 AM (IST)
: ਵਰਕਰਾਂ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ ਹਲਕੇ ਦੇ ਲੋਕਾਂ ਦੇ ਸਹਿਯੋਗ ਨਾਲ ਤੀਜੀ ਵਾਰ ਜਿੱਤ ਕੇ ਸੀਟ ਪਾਰਟੀ ਦੀ ਝੋਲੀ ਪਾਵਾਂਗੇ : ਵਿਧਾਇਕ ਪੰਡੋਰੀ ਕੈਪਟਨ ਪਾਰਟੀ ਵੱਲੋਂ ਉਮੀਦਵਾਰ ਲਾਣੇ ਜਾਣ ਤੋਂ ਬਾਅਦ ਕੁਲਵੰਤ ਸਿੰਘ ਪੰਡੋਰੀ ਤਾ ਵਰਕਰਾਂ ਵੱਲੋਂ ਭਰਮਾ ਸਵਾਗਤ ਕੀਤਾ ਗਿਆ। ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵੱਲੋਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਮੌਜੂਦਾ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਨੂੰ ਲਗਾਤਾਰ ਤੀਜੀ ਵਾਰ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹਲਕੇ ਅੰਦਰ ਪਾਰਟੀ ਵਰਕਰਾਂ ਅਤੇ ਆਗੂਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਤੀਜੀ ਵਾਰ ਟਿਕਟ ਮਿਲਣ ਦੀ ਖੁਸ਼ੀ ਵਿੱਚ ਪਾਰਟੀ ਵਰਕਰਾਂ ਅਤੇ ਆਗੂਆਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸੇ ਤਹਿਤ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਕਸਬਾ ਮਹਿਲ ਕਲਾਂ ਵਿਖੇ ਪੁੱਜਣ ’ਤੇ ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ, ਚੁਣੇ ਹੋਏ ਸਰਪੰਚਾਂ, ਪੰਚਾਂ ਅਤੇ ਹੋਰ ਪਤਵੰਤਿਆਂ ਵੱਲੋਂ ਉਨ੍ਹਾਂ ਦਾ ਫੁੱਲਾਂ ਅਤੇ ਹਾਰਾਂ ਨਾਲ ਨਿੱਘਾ ਸਵਾਗਤ ਕਰਦਿਆਂ ਵਧਾਈ ਦਿੱਤੀ ਗਈ। ਇਸ ਮੌਕੇ ਵਰਕਰਾਂ ਵੱਲੋਂ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਲੱਡੂ ਵੰਡ ਕੇ ਟਿਕਟ ਮਿਲਣ ਦੀ ਖੁਸ਼ੀ ਸਾਂਝੀ ਕੀਤੀ ਗਈ। ਮਹਿਲ ਕਲਾਂ ਵਿਖੇ ਹੋਏ ਇਸ ਸਵਾਗਤ ਤੋਂ ਬਾਅਦ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਆਪਣੇ ਸਮਰਥਕਾਂ ਦੇ ਵੱਡੇ ਕਾਫ਼ਲੇ ਨਾਲ ਖੁੱਲ੍ਹੀ ਜੀਪ ਵਿੱਚ ਸਵਾਰ ਹੋ ਕੇ ਆਪਣੇ ਜੱਦੀ ਪਿੰਡ ਪੰਡੋਰੀ ਲਈ ਰਵਾਨਾ ਹੋਏ। ਇਸ ਦੌਰਾਨ ਪਾਰਟੀ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਉੱਪਰ ਮੁੜ ਭਰੋਸਾ ਪ੍ਰਗਟਾ ਕੇ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਮਿਲ ਰਹੇ ਪਿਆਰ, ਸਤਿਕਾਰ ਅਤੇ ਭਰਵੇਂ ਸਹਿਯੋਗ ਸਦਕਾ ਉਹ ਤੀਜੀ ਵਾਰ ਵੀ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਜਿੱਤ ਪ੍ਰਾਪਤ ਕਰਕੇ ਇਹ ਸੀਟ ਪਾਰਟੀ ਦੀ ਝੋਲੀ ਵਿੱਚ ਪਾਉਣਗੇ।ਉਨ੍ਹਾਂ ਸਮੂਹ ਪਾਰਟੀ ਵਰਕਰਾਂ, ਪੰਚਾਇਤਾਂ, ਸਰਪੰਚਾਂ, ਪੰਚਾਂ ਅਤੇ ਹਲਕੇ ਦੇ ਆਮ ਲੋਕਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਵਰਕਰ ਹੀ ਪਾਰਟੀ ਦੀ ਅਸਲ ਤਾਕਤ ਹਨ ਅਤੇ ਉਨ੍ਹਾਂ ਦੇ ਸਹਿਯੋਗ ਤੋਂ ਬਿਨਾਂ ਕੋਈ ਵੀ ਚੋਣ ਜਿੱਤਣਾ ਸੰਭਵ ਨਹੀਂ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਮੁੱਚੇ ਵਰਕਰਾਂ ਨੂੰ ਹੁਣ ਤੋਂ ਹੀ ਇਕਜੁੱਟ ਹੋ ਕੇ ਮਿਹਨਤ ਕਰਨ ਦੀ ਲੋੜ ਹੈ। ਇਸ ਮੌਕੇ ਬਲਾਕ ਪ੍ਰਧਾਨ ਸਰਪੰਚ ਸਰਬਜੀਤ ਸਿੰਘ ਸ਼ੰਭੂ, ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਰਾਜਵਿੰਦਰ ਸਿੰਘ ਰਾਜ, ਬਲਾਕ ਸੰਮਤੀ ਮਹਿਲ ਕਲਾਂ ਦੇ ਚੇਅਰਮੈਨ ਕਰਮਜੀਤ ਸਿੰਘ ਨਾਈਵਾਲਾ, ਸਰਪੰਚ ਕਿਰਨਜੀਤ ਸਿੰਘ ਹੈਪੀ ਠੀਕਰੀਵਾਲਾ, ਸਰਪੰਚ ਹਰਪਾਲ ਸਿੰਘ ਮਹਿਲ ਖੁਰਦ, ਸਰਪੰਚ ਬਲਵਿੰਦਰ ਸਿੰਘ ਬਾਜਵਾ ਸਹਿਜੜਾ, ਸਰਪੰਚ ਰਣਜੀਤ ਸਿੰਘ ਰਾਣਾ ਕਲਾਲਾ, ਹਰਤੇਜ ਸਿੰਘ ਸਿੱਧੂ ਠੁੱਲੀਵਾਲ, ਫੌਜੀ ਬਲਵਿੰਦਰ ਸਿੰਘ ਚੰਨਣਵਾਲਾ, ਸਰਪੰਚ ਲਖਬੀਰ ਸਿੰਘ ਸਹੌਰ, ਬਲਵੀਰ ਸਿੰਘ ਰਾਏਸਰ, ਸੀਨੀਅਰ ਆਗੂ ਸੋਮਨਾਥ ਨਿਹਾਲੂਵਾਲ, ਮਨਜੀਤ ਸਿੰਘ ਸਹਿਜੜਾ, ਸਰਪੰਚ ਦਰਸ਼ਨ ਸਿੰਘ ਬੜਿੰਗ ਗੁੰਮਟੀ, ਅਵਤਾਰ ਸਿੰਘ ਖਾਲਸਾ, ਦਾਰਾ ਸਿੰਘ ਵਜੀਦਕੇ, ਚੇਤਨ ਰਿਸ਼ੀ ਭਗਵਾਨਪੁਰਾ, ਜਸਪ੍ਰੀਤ ਹੈਪੀ ਠੀਕਰੀਵਾਲਾ, ਬਲਾਕ ਸੰਮਤੀ ਮੈਂਬਰ ਹਰਜੀਤ ਸਿੰਘ ਹੋਗੀ, ਰਮਨਦੀਪ ਕੌਰ ਮਹਿਲ ਕਲਾਂ, ਅਰੁਣ ਕੁਮਾਰ ਬਾਸਲ ਤੋਂ ਇਲਾਵਾ ਹੋਰ ਪਾਰਟੀ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।