ਸੁਨਾਮ ਸਕੂਲ ਦੀਆਂ ਵਿਦਿਆਰਥਣਾਂ ਦਾ ਨਾਂ ਮੈਰਿਟ ਸੂਚੀ ’ਚ ਦਰਜ
ਸੁਨਾਮ ਸਕੂਲ ਦੀਆਂ ਵਿਦਿਆਰਥਣਾਂ ਦਾ ਨਾਮ ਮੈਰਿਟ ਸੂਚੀ ’ਚ ਦਰਜ
Publish Date: Wed, 13 May 2026 03:26 PM (IST)
Updated Date: Wed, 13 May 2026 03:27 PM (IST)

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ ਸੁਨਾਮ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚ ਸ਼ਹੀਦ ਊਧਮ ਸਿੰਘ ਸਕੂਲ ਆਫ ਐਮੀਨੈਂਸ ਦੀਆਂ ਦੋ ਵਿਦਿਆਰਥਣਾਂ ਖੁਸ਼ਪ੍ਰੀਤ ਕੌਰ ਅਤੇ ਰਾਧਿਕਾ ਨੇ ਮੈਰਿਟ ਸੂਚੀ ਵਿੱਚ ਨਾਮ ਦਰਜ ਕਰਵਾਇਆ ਹੈ। ਬੁੱਧਵਾਰ ਨੂੰ ਸ਼ਹੀਦ ਊਧਮ ਸਿੰਘ ਸਕੂਲ ਆਫ ਐਮੀਨੈਂਸ ਵਿਖੇ ਸੇਵਾਵਾਂ ਨਿਭਾਅ ਰਹੇ ਅਧਿਆਪਕ ਵਿਕਾਸ ਕੁਮਾਰ ਮਿੱਕੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੀਆਂ ਬਾਰਵੀਂ ਕਲਾਸ ਦੀਆਂ ਆਰਟਸ ਗਰੁੱਪ ਦੀਆਂ ਦੋ ਵਿਦਿਆਰਥਣਾਂ ਰਾਧਿਕਾ ਪੁੱਤਰੀ ਸਚਿਨ ਕੁਮਾਰ ਨੇ ਮੈਰਿਟ ਰੈਂਕ 14ਵਾਂ ਅਤੇ ਖੁਸ਼ਪ੍ਰੀਤ ਕੌਰ ਪੁੱਤਰੀ ਪਰਮਿੰਦਰ ਸਿੰਘ ਨੇ 16ਵਾਂ ਰੈਂਕ ਪ੍ਰਾਪਤ ਕੀਤਾ । ਸਕੂਲ ਦੇ ਪ੍ਰਿੰਸੀਪਲ ਅਨਿਲ ਜੈਨ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਅਤੇ ਕਲਾਸ ਇੰਚਾਰਜ ਗੁਰਵਿੰਦਰ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਵਿਦਿਆਰਥਣਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਤੋਂ ਮੋਹਰੀ ਨਤੀਜੇ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਰਾਧਿਕਾ ਨੇ 500 ਵਿੱਚੋਂ 487 ਅੰਕ ਲੈਕੇ ਜ਼ਿਲ੍ਹਾ ਸੰਗਰੂਰ ਚੋਂ 6ਵਾਂ ਅਤੇ ਖੁਸ਼ਪ੍ਰੀਤ ਕੌਰ ਨੇ 500 ਵਿੱਚੋਂ 485 ਅੰਕ ਹਾਸਲ 10ਵਾਂ ਰੈਂਕ ਹਾਸਲ ਕੀਤਾ ਹੈ । ਮੈਰਿਟ ਸੂਚੀ ਵਿੱਚ ਨਾਮ ਦਰਜ ਕਰਵਾਉਣ ਵਾਲੀਆਂ ਵਿਦਿਆਰਥਣਾਂ ਦੇ ਮਾਪਿਆਂ ਨੇ ਖੁਸ਼ੀ ਜ਼ਾਹਿਰ ਕਰਦਿਆਂ ਆਖਿਆ ਕਿ ਅਧਿਆਪਕਾਂ ਅਤੇ ਬੱਚਿਆਂ ਦੀ ਮਿਹਨਤ ਸਦਕਾ ਬੱਚੇ ਮੈਰਿਟ ਵਿੱਚ ਆਏ ਹਨ।