- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਲੇਰਕੋਟਲਾ ਨੂੰ ਹੈਰੀਟੇਜ ਸ਼ਹਿਰ ਵਜੋ ਵਿਕਸਿਤ ਕਰਾਂਗੇ:ਸੁਖਬੀਰ ਬਾਦਲ

ਜਸਪਾਲ ਸਿੰਘ ਲਾਡੇਵਾਲ, ਪੰਜਾਬੀ ਜਾਗਰਣ,
ਮਾਲੇਰਕੋਟਲਾ : ਪਿੰਡ ਖਾਨਪੁਰ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਅਦ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਦਾ ਦਾਅਵਾ ਕਰਨ ਵਾਲੀ ਮੌਜੂਦਾ ਸਰਕਾਰ ਨੇ ਇਸ ਪਾਸੇ ਕੋਈ ਕਦਮ ਨਹੀ ਚੁੱਕਿਆ ਅਤੇ ਨਾ ਹੀ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਕੋਈ ਠੋਸ ਕਦਮ ਚੁੱਕੇ। ਇਸ ਸਰਕਾਰ ਦੇ ਸਮੇ ਸਿਰਫ ਲੁੱਟਾਂ-ਖੋਹਾਂ, ਕਤਲ ਅਤੇ ਨਸ਼ੇ ਹੀ ਵਧੇ ਹਨ। ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਮਾਲੇਰਕੋਟਲਾ ਸ਼ਹਿਰ ਨੂੰ ਹੈਰੀਟੇਜ ਵਜੋਂ ਵਿਕਸਿਤ ਕੀਤਾ ਜਾਵੇਗਾ ਅਤੇ ਸ਼ਹਿਰ ਦੀਆਂ ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ ਲਈ ਠੋਸ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਫੂਡ ਪ੍ਰੋਸੈਸਿੰਗ ਅਤੇ ਇੰਡਸਟਰੀ ਨੂੰ ਵਿਕਸਿਤ ਕੀਤਾ ਜਾਵੇਗਾ, ਤਾਂ ਜੋ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ।
ਹਲਕਾ ਇੰਚਾਰਜ ਜਾਹਿਦਾ ਸੁਲੇਮਾਨ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਸ਼ਹਿਰ ਨੂੰ ਖੂਬਸੂਰਤ ਬਣਾਇਆ ਜਾਵੇਗਾ। ਕਿਉਕਿ ਮਾਲੇਰਕੋਟਲਾ ਇਤਿਹਾਸਕ ਸ਼ਹਿਰ ਅਤੇ ਇੱਥੇ ਅਜਿਹੀਆਂ ਪੁਰਾਣੀਆਂ ਇਮਾਰਤਾਂ ਹਨ ਜਿਨ੍ਹਾਂ ਨੂੰ ਸੰਵਾਰਨ ਦੀ ਅਹਿਮ ਲੋੜ ਹੈ। ਪ੍ਰੰਤੂ ਮੌਜੂਦਾ ਸਮੇ ਸੰਭਾਲ ਨਾ ਹੋਣ ਕਾਰਨ ਸ਼ਹਿਰ ਦੀਆਂ ਕਈ ਪ੍ਰਮੁੱਖ ਇਮਾਰਤਾਂ ਬਦਹਾਲ ਹੋਈਆਂ ਪਈਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਸ਼ਹਿਰ ਵਿੱਚ ਮੈਡੀਕਲ ਕਾਲਜ ਬਣਾਉਣ ਦੇ ਦਾਅਵੇ ਕਰ ਰਹੀ ਹੈ, ਜਦਕਿ ਹਾਲੇ ਤੱਕ ਇਸ ਪਾਸੇ ਕੋਈ ਕਾਰਵਾਈ ਹੁੰਦੀ ਵਿਖਾਈ ਨਹੀ ਦੇ ਰਹੀ, ਪ੍ਰੰਤੂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਸਭ ਤੋ ਪਹਿਲਾਂ ਸ਼ਹਿਰ ਵਾਸੀਆਂ ਨੂੰ ਮੈਡੀਕਲ ਕਾਲਜ ਦੀ ਸੌਗਾਤ ਦਿੱਤੀ ਜਾਵੇਗੀ।
ਇਸ ਮੌਕੇ ਅਮਰਗੜ੍ਹ ਹਲਕੇ ਤੋਂ ਜਸਵੀਰ ਸਿੰਘ ਜੱਸੀ ਮੰਨਵੀ, ਸੰਗਰੂਰ ਤੋਂ ਅਰਵਿੰਦ ਖੰਨਾ, ਸਾਬਕਾ ਚੇਅਰਮੈਨ ਜਸਵੀਰ ਸਿੰਘ ਸੰਗਾਲਾ ਹਾਜ਼ਰ ਸਨ।