ਲੋਕ ਵਿਰੋਧੀ 4 ਕਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਵਾਂਗੇ : ਆਗੂ
ਕੇਂਦਰ ਸਰਕਾਰ ਵਲੋਂ ਲੋਕ ਵਿਰੋਧੀ ਚਾਰ ਕਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਵਾਂਗੇ: ਆਗੂ
Publish Date: Sun, 04 Jan 2026 04:41 PM (IST)
Updated Date: Mon, 05 Jan 2026 04:06 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਮਜ਼ਦੂਰ ਕਿਸਾਨ ਜਥੇਬੰਦੀਆਂ ਦੇ ਸਾਂਝੇ ਸੱਦੇ ’ਤੇ ਪਿੰਡ ਘੁੰਨਸ, ਮਹਿਤਾ, ਪੱਖੋਕਲਾਂ ਤੇ ਤਾਜੋਕੇ ਵਿਖੇ ਵੱਡੀਆਂ ਰੈਲੀਆਂ ਕਰ ਕੇ 7 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਮਜ਼ਦੂਰਾਂ ਧਰਨਿਆਂ ਨੂੰ ਸਫਲ ਬਣਾਉਣ ਲਈ ਤੇ 16 ਜਨਵਰੀ ਨੂੰ ਦੇਸ਼ ਭਰ ਵਿਚ ਕਿਸਾਨਾਂ ਮਜ਼ਦੂਰਾਂ ਤੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ’ਚ ਆਉਣ ਦੀ ਅਪੀਲ ਕੀਤੀ। ਇਸ ਮੌਕੇ ਰੈਲੀਆਂ ਨੂੰ ਸੰਬੋਧਨ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਆਗੂ ਕਾਮਰੇਡ ਗੁਰਪ੍ਰੀਤ ਰੂੜੇਕੇ, ਬਲੌਰ ਛੰਨਾ ਤੇ ਮੋਹਨ ਸਿੰਘ ਰੂੜੇਕੇ ਨੇ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਜੋ ਲੋਕ ਵਿਰੋਧੀ ਚਾਰ ਨਵੇਂ ਕਨੂੰਨ ਲਿਆ ਕੇ ਗਰੀਬ ਲੋਕਾਂ ਦੇ ਮੂੰਹ ਵਿੱਚੋ ਰੋਟੀ ਖੋਹਣ ਦਾ ਕੰਮ ਕਰ ਰਹੀ ਹੈ। ਬਿਜਲੀ ਸੋਧ ਬਿਲ 2025 ਦੇ ਨਾਲ ਗਰੀਬ ਲੋਕਾਂ ਦੇ ਘਰਾਂ ਵਿਚ ਹਨੇਰ ਪਵੇਗਾ, ਮਨਰੇਗਾ ਕਾਨੂੰਨ ਵਿਚ ਸੋਧਾਂ ਕਰਨ ਨਾਲ ਗਰੀਬ ਵਰਗ ਬੇਰੁਜ਼ਗਾਰ ਹੋਣਗੇ, ਤੇ ਚਾਰ ਲੈਬਰ ਕੋਡਾ ਨਾਲ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਮਜ਼ਦੂਰਾਂ ਦੀ ਲੁੱਟ ਕਰਨ ਦਾ ਰਾਹ ਪੱਧਰਾ ਹੋਵੇਗਾ। ਆਗੂਆਂ ਕਿਹਾ ਕਿ ਮੋਦੀ ਸਰਕਾਰ ਸੰਵਿਧਾਨ ਨੂੰ ਖ਼ਤਮ ਕਰ ਕੇ ਮਨੂ ਸਮ੍ਰਿਤੀ ਨੂੰ ਲਾਗੂ ਕਰਨਾ ਚਾਉਂਦੀ ਹੈ। ਜਿਸ ਨੂੰ ਦੇਸ਼ ਭਰ ਦੇ ਮੇਹਨਤੀ ਲੋਕ ਕਦੇ ਵੀ ਲਾਗੂ ਨਹੀਂ ਹੋਣ ਦੇਣਗੇ।