- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਰਜ ਕੀਤੇ ਸਾਰੇ ਪਰਚਿਆਂ ਨੂੰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪਰਚੀਆਂ ਬਣਾ ਕੇ ਫਾੜ ਦਿੱਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ’ਚ ਹੋਇਆ ਵਿਕਾਸ ਅਕਾਲੀ ਸਰਕਾਰਾਂ ਦੇ ਸਮੇਂ ਹੀ ਹੋਇਆ। ਉਨ੍ਹਾਂ ‘ਆਪ’ ਤੇ ਕਾਂਗਰਸ ਨੂੰ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਦੱਸਦਿਆਂ ਕਿਹਾ ਕਿ ਅਕਾਲੀ ਦਲ ਲਈ ਪੰਜਾਬ ਸਭ ਤੋਂ ਉੱਪਰ ਹੈ।

ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ: ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਲਹਿਰਾਗਾਗਾ ’ਚ ਸਾਬਕਾ ਨਗਰ ਕੌਂਸਲ ਪ੍ਰਧਾਨ ਡਾ. ਬਲਵਿੰਦਰ ਕੌਰ ਦੇ ਘਰ ਕਰਵਾਏ ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਸਰਕਾਰ ’ਤੇ ਨਿਸ਼ਾਨਾ ਲਾਇਆ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ’ਚ ਗੁੰਡਾਗਰਦੀ ਦਾ ਰਾਜ ਹੈ ਅਤੇ ਹਰ ਕੰਮ ’ਚ ਪੈਸਾ ਤੇ ਧੱਕੇਸ਼ਾਹੀ ਚੱਲ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਰਜ ਕੀਤੇ ਸਾਰੇ ਪਰਚਿਆਂ ਨੂੰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪਰਚੀਆਂ ਬਣਾ ਕੇ ਫਾੜ ਦਿੱਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ’ਚ ਹੋਇਆ ਵਿਕਾਸ ਅਕਾਲੀ ਸਰਕਾਰਾਂ ਦੇ ਸਮੇਂ ਹੀ ਹੋਇਆ। ਉਨ੍ਹਾਂ ‘ਆਪ’ ਤੇ ਕਾਂਗਰਸ ਨੂੰ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਦੱਸਦਿਆਂ ਕਿਹਾ ਕਿ ਅਕਾਲੀ ਦਲ ਲਈ ਪੰਜਾਬ ਸਭ ਤੋਂ ਉੱਪਰ ਹੈ।
ਸੁਖਬੀਰ ਨੇ ਕਿਹਾ ਕਿ ਸੀਬੀਆਈ ਤੇ ਈਡੀ ਦੀ ਕਾਰਵਾਈ ਕਾਰਨ ਸਰਕਾਰ ਦੇ ਆਗੂ ਭੱਜਣ ਲੱਗੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਗਲੀ ਵਾਰੀ ਮੁੱਖ ਮੰਤਰੀ ਭਗਵੰਤ ਮਾਨ ਦੀ ਹੈ ਅਤੇ ਆਉਣ ਵਾਲੇ ਦਿਨਾਂ ’ਚ ਉਨ੍ਹਾਂ ਨੂੰ ਵੀ ਫੜ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸੀਬੀਆਈ ਦੇ ਡਰੋਂ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੇ ਰਿਸ਼ਤੇਦਾਰ ਭੱਜ ਗਏ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਚਲਾਉਣ ਲਈ ਮਜ਼ਬੂਤ ਮੁੱਖ ਮੰਤਰੀ ਦੀ ਲੋੜ ਹੈ। ਇਸ ਮੌਕੇ ਬਲਵਿੰਦਰ ਕੌਰ, ਗਗਨਦੀਪ ਸਿੰਘ ਖੰਡੇਵਾਦ, ਕੇਜੀਐੱਸ ਚੀਮਾ, ਗੋਲਡੀ ਮੂਨਕ, ਆਸ਼ੂ ਜਿੰਦਲ ਸਮੇਤ ਕਈ ਆਗੂ ਮੌਜੂਦ ਸਨ।