
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪਿੰਡ ਜੰਡਾਲੀ ਕਲਾਂ ਵਾਸੀ ਕਰਮਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਮਨਪ੍ਰੀਤ ਸਿੰਘ ਨੇ ਕਰੀਬ ਦੋ ਸਾਲ ਪਹਿਲਾਂ ਪਿੰਡ ਦੀ ਕਮਲਜੀਤ ਕੌਰ ਨੂੰ ਆਪਣੀ ਪਤਨੀ ਵਜੋਂ ਆਪਣੇ ਘਰ ਰੱਖਿਆ ਸੀ। ਇਸ ਗੱਲ ਨੂੰ ਲੈ ਕੇ ਕਮਲਜੀਤ ਕੌਰ ਦਾ ਪਤੀ ਰੰਜਿਸ਼ ਰੱਖਦਾ ਸੀ।

ਸੰਵਾਦ ਸਹਿਯੋਗੀ, ਪੰਜਾਬੀ ਜਾਗਰਣ, ਅਹਿਮਦਗੜ੍ਹ (ਮਾਲੇਰਕੋਟਲਾ): ਪਿੰਡ ਜੰਡਾਲੀ ਕਲਾਂ ਵਿੱਚ ਪਤਨੀ ਦੇ ਪ੍ਰੇਮੀ ਦੀ ਪਤੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕਥਿਤ ਤੌਰ ’ਤੇ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਪਤੀ, ਉਸ ਦੇ ਪਿਤਾ ਸਮੇਤ ਚਾਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਹੱਤਿਆ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪਿੰਡ ਜੰਡਾਲੀ ਕਲਾਂ ਵਾਸੀ ਕਰਮਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਮਨਪ੍ਰੀਤ ਸਿੰਘ ਨੇ ਕਰੀਬ ਦੋ ਸਾਲ ਪਹਿਲਾਂ ਪਿੰਡ ਦੀ ਕਮਲਜੀਤ ਕੌਰ ਨੂੰ ਆਪਣੀ ਪਤਨੀ ਵਜੋਂ ਆਪਣੇ ਘਰ ਰੱਖਿਆ ਸੀ। ਇਸ ਗੱਲ ਨੂੰ ਲੈ ਕੇ ਕਮਲਜੀਤ ਕੌਰ ਦਾ ਪਤੀ ਰੰਜਿਸ਼ ਰੱਖਦਾ ਸੀ।
ਸ਼ਿਕਾਇਤਕਰਤਾ ਅਨੁਸਾਰ ਸ਼ੁੱਕਰਵਾਰ ਨੂੰ ਮਨਪ੍ਰੀਤ ਸਿੰਘ ਕੰਮ ਲਈ ਅਹਿਮਦਗੜ੍ਹ ਮੰਡੀ ਗਿਆ ਸੀ। ਇਸ ਦੌਰਾਨ ਮੁਲਜ਼ਮਾਂ ਨੇ ਉਸ ’ਤੇ ਹਮਲਾ ਕਰ ਦਿੱਤਾ ਅਤੇ ਕੁੱਟਮਾਰ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਣ ’ਤੇ ਪਰਿਵਾਰਕ ਮੈਂਬਰ ਤੁਰੰਤ ਮੌਕੇ ’ਤੇ ਪੁੱਜੇ। ਉਨ੍ਹਾਂ ਨੇ ਮਨਪ੍ਰੀਤ ਨੂੰ ਸੜਕ ’ਤੇ ਖ਼ੂਨ ਨਾਲ ਲੱਥਪੱਥ ਹਾਲਤ ਵਿੱਚ ਪਿਆ ਦੇਖਿਆ। ਉਸ ਨੂੰ ਉਸ ਸਮੇਂ ਕੁਝ ਹੋਸ਼ ਸੀ।
ਪੁੱਛਣ ’ਤੇ ਮਨਪ੍ਰੀਤ ਨੇ ਹੌਲੀ ਆਵਾਜ਼ ਵਿੱਚ ਦੱਸਿਆ ਕਿ ਅਮਨਦੀਪ ਸਿੰਘ ਅਤੇ ਉਸ ਦੇ ਪਿਤਾ ਬਲਵਿੰਦਰ ਸਿੰਘ ਨੇ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਉਸ ਦੀ ਕੁੱਟਮਾਰ ਕੀਤੀ ਹੈ। ਪਰਿਵਾਰਕ ਮੈਂਬਰ ਉਸ ਨੂੰ ਹਸਪਤਾਲ ਲਿਜਾਣ ਦੀ ਤਿਆਰੀ ਕਰ ਰਹੇ ਸਨ ਪਰ ਇਸ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ।
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।