200 ਲੀਟਰ ਲਾਹਣ ਸਮੇਤ ਔਰਤ ਕਾਬੂ
200 ਲੀਟਰ ਲਾਹਣ ਸਮੇਤ ਮਹਿਲਾ ਕਾਬੂ
Publish Date: Sun, 25 Oct 2026 05:00 PM (IST)
Updated Date: Mon, 26 Oct 2026 04:02 AM (IST)
- ਪੁਲਿਸ ਨੇ ਆਬਾਕਾਰੀ ਵਿਭਾਗ ਨਾਲ ਰਲ ਕੇ ਕੀਤੀ ਕਾਰਵਾਈ ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਤਪਾ ਪੁਲਿਸ ਨੇ ਆਬਕਾਰੀ ਵਿਭਾਗ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਿੰਡ ਤਾਜੋਕੇ ਵਿਖੇ ਕਾਰਵਾਈ ਕਰਦਿਆਂ ਇੱਕ ਮਹਿਲਾ ਨੂੰ 200 ਲੀਟਰ ਲਾਹਣ ਸਮੇਤ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮ ਮਹਿਲਾ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਐੱਸ.ਐੱਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਤੇ ਡੀ.ਐੱਸ.ਪੀ. ਤਪਾ ਜਸਕਰਨ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਇਲਾਕੇ ’ਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਤਾਜੋਕੇ ਦੀ ਰਹਿਣ ਵਾਲੀ ਜਸਵਿੰਦਰ ਕੌਰ ਉਰਫ਼ ਜੱਸੀ ਵਾਸੀ ਨੇੜੇ ਬੁਰਜ ਵਾਲਾ ਪਾਸਾ ਕਥਿਤ ਤੌਰ ’ਤੇ ਨਾਜਾਇਜ਼ ਸ਼ਰਾਬ ਤਿਆਰ ਕਰ ਕੇ ਮਹਿੰਗੇ ਭਾਅ ’ਤੇ ਅੱਗੇ ਵੇਚਣ ਦਾ ਧੰਦਾ ਕਰਦੀ ਹੈ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਆਬਕਾਰੀ ਇੰਸਪੈਕਟਰ ਰਿੰਪੀ ਰਾਣੀ ਦੇ ਸਹਿਯੋਗ ਨਾਲ ਏ.ਐਸ.ਆਈ ਜਗਦੇਵ ਸਿੰਘ,ਸਿਪਾਹੀ ਹਰਵਿੰਦਰ ਸਿੰਘ ਅਤੇ ਸਿਪਾਹੀ ਮਨਦੀਪ ਕੋਰ ਨੇ ਕਾਰਵਾਈ ਕਰਦਿਆਂ ਉਕਤ ਮਹਿਲਾ ਨੂੰ 200 ਲੀਟਰ ਲਾਹਣ ਸਮੇਤ ਸਮਾਨ ਕਾਬੂ ਕਰ ਲਿਆ।