ਪੰਜਾਬ ਬਚਾਓ ਰੈਲੀ ’ਚ ਇਸਤਰੀ ਅਕਾਲੀ ਦਲ ਨੇ ਕੀਤੀ ਸ਼ਮੂਲੀਅਤ
ਪੰਜਾਬ ਬਚਾਓ ਰੈਲੀ ’ਚ ਇਸਤਰੀ ਅਕਾਲੀ ਦਲ ਨੇ ਕੀਤੀ ਸ਼ਮੂਲੀਅਤ
Publish Date: Sun, 15 Mar 2026 06:03 PM (IST)
Updated Date: Mon, 16 Mar 2026 04:10 AM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਸਭਾ ਹਲਕਾ ਭਦੌੜ ਦੇ ਪਿੰਡ-ਪਿੰਡ ਤਾਜੋਕੇ ਵਿਖੇ ਪੰਜਾਬ ਬਚਾਓ ਰੈਲੀ ਕੀਤੀ ਗਈ। ਜਿਸ ’ਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡੇ ਇਕੱਠ ਨੂੰ ਸੰਬੋਧਨ ਕੀਤਾ। ਪੰਜਾਬ ਅੰਦਰ 2027 ਚੋਣਾਂ ਦਾ ਵਿਗਲ ਵੱਜ ਚੁੱਕਿਆ। ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਰੈਲੀ ਵਿਚ ਸਿਮਰਨ ਕੌਰ ਧਾਲੀਵਾਲ ਦੀ ਅਗਵਾਈ ਹੇਠ ਅੱਜ ਬੱਸ ਭਰ ਕੇ ਔਰਤਾਂ ਦਾ ਜੱਥਾ ਵੀ ਇਸ ਰੈਲੀ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚਿਆ। ਇਸ ਮੌਕੇ ਸਿਮਰਨ ਕੌਰ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 2027 ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਡੀ ਜਿੱਤ ਹੋਵੇਗੀ। ਇਸ ਮੌਕੇ ਸਿਮਰਨ ਕੌਰ ਧਾਲੀਵਾਲ, ਮਹਿੰਦਰ ਕੌਰ, ਦਰਸ਼ਨ ਕੌਰ, ਮਨਜੀਤ ਕੌਰ, ਅਮਨਦੀਪ ਕੌਰ, ਹਰਬੰਸ ਕੌਰ,ਚਰਨਜੀਤ ਕੌਰ, ਰਾਣੀ ਕੌਰ, ਕੁਲਵੰਤ ਕੌਰ, ਮਨਜੀਤ ਕੌਰ, ਅਮਨਦੀਪ ਕੌਰ, ਗੁਰਤੇਜ ਕੌਰ, ਕਿਰਨਜੀਤ ਕੌਰ, ਬਲਦੇਵ ਕੌਰ ਆਦਿ ਹਾਜ਼ਰ ਸਨ।