ਮੁਕੇਸ਼ ਸਿੰਗਲਾ, ਭਵਾਨੀਗੜ੍ਹ : ਸਬ-ਡਵੀਜ਼ਨ ਭਵਾਨੀਗੜ੍ਹ ਦੇ ਪਿੰਡ ਮੁਨਸ਼ੀਵਾਲਾ ਵਿਖੇ ਔਰਤ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ। ਮਿ੍ਤਕ ਦੀ ਪਛਾਣ ਪਰਮਜੀਤ ਕੌਰ (50) ਪਤਨੀ ਬਿੰਦਰ ਸਿੰਘ ਵਾਸੀ ਪਿੰਡ ਮੁਨਸ਼ੀਵਾਲਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪਰਮਜੀਤ ਕੌਰ ਬੀਤੇ ਦਿਨੀਂ ਪਸ਼ੂਆਂ ਲਈ ਚਾਰਾ ਲੈਣ ਗਈ ਸੀ। ਚਾਰਾ ਵੱਢਦੇ ਸਮੇਂ ਉਸ ਨੂੰ ਸੱਪ ਨੇ ਡੰਗ ਮਾਰ ਦਿੱਤਾ। ਪਤਾ ਲੱਗਣ 'ਤੇ ਪਰਿਵਾਰਕ ਮੈਂਬਰ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਲੈ ਗਏ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।