ਰਵਿੰਦਰ ਸਿੰਘ ਰੇਸ਼ਮ, ਕੁੱਪ ਕਲਾਂ :

ਸਥਾਨਕ ਪਿੰਡ ਬੌੜਹਾਈ ਕਲਾਂ ਵਿਖੇ ਇੰਟਰਲਾਕ ਟਾਈਲਾਂ ਲਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਜਿਸ ਦਾ ਜਾਇਜ਼ਾ ਜ਼ਿਲ੍ਹਾ ਜਨਰਲ ਸਕੱਤਰ ਅਤੇ ਸਰਪੰਚ ਹਰਦੀਪ ਸਿੰਘ ਬੌਹੜਾਈ ਨੇ ਲਿਆ।

ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਅਮਰਗੜ੍ਹ ਦੀ ਸਰਪ੍ਰਸਤੀ ਹੇਠ ਚੱਲ ਰਹੇ ਪਿੰਡ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਹੈ। ਜਿਸ ਵਿੱਚ ਚੱਲ ਰਹੇ ਕੰਮ ਨੂੰ ਦੇਖਿਆ ਗਿਆ ਤੇ ਨਵੇਂ ਹੋਣ ਵਾਲੇ ਕੰਮ ਲਈ ਪੰਚਾਇਤ ਨੇ ਮਸਲਿਆਂ ਨੂੰ ਵਿਚਾਰਿਆ।

ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਦੇ ਮੱਦੇਨਜ਼ਰ ਬਹੁਤ ਸਾਰੇ ਕਾਰਜਾਂ ਨੂੰ ਪੂਰਾ ਕਰ ਲਿਆ ਹੈ ਤੇ ਬਾਕੀ ਰਹਿੰਦੇ ਕੰਮ ਜਲਦੀ ਕੀਤੇ ਜਾਣਗੇ। ਜਿਸ ਨਾਲ ਪਿੰਡ ਦੀ ਨੁਹਾਰ ਨੂੰ ਬਦਲਿਆ ਜਾਵੇਗਾ।

ਇਸ ਮੌਕੇ ਚੇਅਰਮੈਨ ਬਲਜਿੰਦਰ ਸਿੰਘ, ਸ਼ਾਹੂਕਾਰ ਅਜੈਬ ਸਿੰਘ ਬੌਹੜਾਈ, ਜਸਵਿੰਦਰ ਸਿੰਘ ਜੱਸੀ, ਸੁਖਜੀਤ ਸਿੰਘ, ਗੁਰਜੀਤ ਸਿੰਘ, ਗੁਰਮੁੱਖ ਸਿੰਘ, ਰੂਪ ਦਾਸ, ਹਰਪਿੰਦਰ ਸਿੰਘ, ਜਸਵਿੰਦਰ ਸਿੰਘ, ਪੰਚ ਬਲਦੇਵ ਸਿੰਘ ਅਤੇ ਬਲਾਕ ਸੰਮਤੀ ਮੈਂਬਰ ਪ੍ਰਧਾਨ ਬਲਬੀਰ ਸਿੰਘ ਹਾਜ਼ਰ ਸਨ।

---------