ਮਨਿਸਟੀਰੀਅਲ ਕਾਮਿਆਂ ਦੀ ਹੜਤਾਲ ਕਾਰਨ ਕੰਮਕਾਜ ਰਿਹਾ ਠੱਪ
ਮਨਿਸਟਰੀਅਲ ਕਾਮਿਆਂ ਦੀ ਹੜਤਾਲ ਕਾਰਨ ਕੰਮਕਾਜ ਰਿਹਾ ਠੱਪ
Publish Date: Tue, 17 Mar 2026 05:55 PM (IST)
Updated Date: Wed, 18 Mar 2026 04:10 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਤਹਿਸੀਲ ਕੰਪਲੈਕਸ ਬਰਨਾਲਾ ਵਿਖੇ ਮਨਿਸਟੀਰੀਅਲ ਕਾਮਿਆਂ ਦੀ ਹੜਤਾਲ ਦੌਰਾਨ ਜਿੱਥੇ ਸਾਰਾ ਕੰਮਕਾਜ ਠੱਪ ਰਿਹਾ ਉੱਥੇ ਦੂਜੇ ਪਾਸੇ ਆਪਣੇ ਕੰਮਾਂ ਸਬੰਧੀ ਆਏ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਜਦ ਇਸ ਸਬੰਧੀ ਤਹਿਸੀਲ ਕੰਪਲੈਕਸ ਵਿਖੇ ਆਏ ਕੁਝ ਲੋਕਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਸਵੇਰ ਤੋਂ ਹੀ ਆਪਣੇ ਕੰਮ ਸਬੰਧੀ ਸਬੰਧਤ ਮੁਲਾਜ਼ਮਾਂ ਦੀ ਉਡੀਕ ’ਚ ਬੈਠੇ ਹਨ ਪ੍ਰੰਤੂ ਕੋਈ ਵੀ ਮੁਲਾਜ਼ਮ ਆਪਣੀ ਕੁਰਸੀ ਤੇ ਨਾ ਪਹੁੰਚਣ ਕਾਰਨ ਉਨ੍ਹਾਂ ਨੂੰ ਖੱਜਲ-ਖੁਆਰ ਹੋਣਾ ਪਿਆ। ਉਧਰ ਦੂਜੇ ਪਾਸੇ ਸਮੂਹ ਮੁਲਾਜ਼ਮਾਂ ਨੇ ਦੱਸਿਆ ਕਿ ਇਹ ਪ੍ਰਦਰਸ਼ਨ ਤੇਜਿੰਦਰ ਸਿੰਘ ਨੰਗਲ ਨਾਲ ਹੋਈ ਘਟਨਾ ਦੇ ਵਿਰੋਧ ’ਚ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਸਬੰਧਤ ਐੱਸਐੱਚਓ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰ ਵੱਲੋਂ ਇਨਸਾਫ ਨਹੀਂ ਮਿਲਦਾ, ਇਹ ਹੜਤਾਲ ਤੇ ਰੋਸ ਮਾਰਚ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਰੋਸ ਮਾਰਚ ਵਿਚ ਸ਼ਾਮਲ ਸਾਰੇ ਮੁਲਾਜ਼ਮ ਤੇਜਿੰਦਰ ਸਿੰਘ ਨੰਗਲ ਨੂੰ ਇਨਸਾਫ ਦਿਵਾਉਣ ਲਈ ਡਟੇ ਹੋਏ ਹਨ ਤੇ ਆਪਣੀ ਲੜਾਈ ਅੰਤ ਤੱਕ ਜਾਰੀ ਰੱਖਣਗੇ।