ਨਵਦੀਪ ਸੇਖਾ, ਬਰਨਾਲਾ : ਪੰਜਾਬ ਸਟੇਟ ਮਨਿਸਟੀਰੀਅਲ ਮੁਲਾਜ਼ਮ ਯੂਨੀਅਨ ਪੰਜਾਬ ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ 'ਤੇ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਅੱਗੇ ਗੇਟ ਰੈਲੀ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਜਿਸ 'ਚ ਸਮੂਹ ਵਿਭਾਗਾਂ ਦੇ ਕਲੈਰੀਕਲ ਕਾਮਿਆਂ ਤੇ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਆਗੂਆਂ ਤਰਸੇਮ ਭੱਠਲ, ਕਮਲਜੀਤ ਸ਼ਾਦ, ਰਵਿੰਦਰ ਸ਼ਰਮਾ, ਰੇਸ਼ਮ ਸਿੰਘ ਠੀਕਰੀਵਾਲਾ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਕੂਲ ਕਰ ਰਹੀ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮ ਸੜਕਾਂ 'ਤੇ ਖਾਕ ਛਾਣ ਰਹੇ ਹਨ। ਬਾਰ-ਬਾਰ ਸੂਬਾਈ ਆਗੂਆਂ ਨੂੰ ਮੰਗਾਂ ਮੰਨਣ ਸਬੰਧੀ ਲਿਖਤੀ ਭਰੋਸੇ ਤੇ ਮੀਟਿੰਗਾਂ ਦੇ ਕੇ ਸਰਕਾਰ ਮੁਕਰ ਰਹੀ ਹੈ। ਆਗੂਆਂ ਕਿਹਾ ਕਿ ਮੁਲਾਜ਼ਮ ਵਲੋਂ ਪਿਛਲੇ 10 ਸਾਲ ਤੋਂ ਡੀਏ, ਪੇ ਕਮਿਸ਼ਨ, ਪੁਰਾਣੀ ਪੈਨਸ਼ਲ ਬਹਾਲੀ ਆਦਿ ਮੰਗਾਂ ਲਾਗੂ ਨਹੀਂ ਕੀਤੀਆਂ। ਆਗੂਆਂ ਚਿਤਵਾਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲ਼ਦ ਨਾ ਮੰਨੀਆਂ ਤਾਂ ਸੰਰਘਸ਼ ਨੂੰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਆਗੂਆਂ ਨੇ ਗੇਟ ਕਰਕੇ ਸਰਕਾਰ ਦੀ ਅਰਥੀ ਫੂਕੀ।