ਯਾਦਵਿੰਦਰ ਸਿੰਘ ਭੁੱਲਰ/ਨਵਦੀਪ ਸੇਖਾ, ਬਰਨਾਲਾ : ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਮਜ਼ਦੂਰਾਂ ਵਲੋਂ ਪੰਜਾਬ ਸਰਕਾਰ ਦੇ ਖਿਲਾਫ਼ ਚੋਣਾਂ ਸਮੇਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦਿਆਂ ਸਥਾਨਕ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਰਾਣੀ ਕੌਰ, ਪਰਮਜੀਤ ਕੌਰ, ਅਵਤਾਰ ਸਿੰਘ, ਪਾਲ ਕੌਰ, ਸਿੰਦਰ ਕੌਰ, ਸੰਦੀਪ ਕੌਰ, ਕਰਮਜੀਤ ਕੌਰ ਸੰਘੇੜਾ ਆਦਿ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਚੋਣਾਂ ਸਮੇਂ ਮਜ਼ਦੂਰਾਂ ਦੇ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਵਾਅਦਿਆਂ 'ਚੋਂ ਕੈਪਟਨ ਸਰਕਾਰ ਵਲੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਹੈ। ਜਿਸ ਕਾਰਨ ਸੂਬੇ ਦੇ ਮਜ਼ਦੂਰ ਕੈਪਟਨ ਸਰਕਾਰ ਨੂੰ ਕੋਸ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਮਜ਼ਦੂਰਾਂ ਨੂੰ ਪੂਰਾ ਸਾਲ ਕੰਮ ਦਿੱਤਾ ਹੈ, ਮਜ਼ਦੂਰਾਂ ਦੀ ਦਿਹਾੜੀ 700 ਰੁਪਏ ਕੀਤੀ ਜਾਵੇ। ਪਿੰਡਾਂ ਤੇ ਸ਼ਹਿਰਾਂ ਅੰਦਰ ਲਾਲ ਲਕੀਰ ਖ਼ਤਮ ਕਰ ਕੇ ਮਜ਼ਦੂਰਾਂ ਦੇ ਘਰਾਂ ਦਾ ਮਾਲਕੀ ਹੱਕ ਦਿੱਤਾ ਜਾਵੇੇ। ਆਗੂਆਂ ਚਿਤਵਾਨੀ ਦਿੰਦਿਆਂ ਕਿਹਾ ਕਿ ਜੇਕਰ ਮਜ਼ਦੂਰਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ 'ਚ ਮਜ਼ਦੂਰ ਅੌਰਤਾਂ ਹਾਜ਼ਰ ਸਨ।