ਵਿਧਾਇਕ ਲਾਭ ਸਿੰਘ ਉੱਗੋਕੇ ਨੂੰ ਮੁੜ ਟਿਕਟ ਮਿਲਣ ’ਤੇ ਵਰਕਰਾਂ 'ਚ ਖੁਸ਼ੀ ਵਿਧਾਇਕ ਲਾਭ ਸਿੰਘ ਉੱਗੋਕੇ ਨੂੰ ਮੁੜ ਟਿਕਟ ਮਿਲਣ ’ਤੇ ਵਰਕਰਾਂ 'ਚ ਖੁਸ਼ੀ
Publish Date: Sat, 31 Oct 2026 07:03 PM (IST)
Updated Date: Sun, 01 Nov 2026 04:03 AM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਵਿਧਾਨ ਸਭਾ ਹਲਕਾ ਭਦੌੜ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਵੱਡੇ ਚਿਹਰੇ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੋਟਾਂ ਵਿੱਚ ਹਰਾ ਕੇ ਚਰਚਾ ਵਿੱਚ ਆਏ ਆਮ ਘਰਾਂ ਦੇ ਮੁੰਡੇ ਨੂੰ ਵਿਧਾਨ ਸਭਾ ਚੋਣਾਂ 2027 ਲਈ ਮੁੜ ਵਿਧਾਨ ਸਭਾ ਹਲਕਾ ਭਦੌੜ ਤੋਂ ਟਿਕਟ ਦਿੱਤੀ ਗਈ ਹੈ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਨੇ ਜਿੱਥੇ ਆਪੋ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ, ਉਥੇ ਦੂਜੇ ਪਾਸੇ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਲਕਾ ਵਿਧਾਨ ਸਭਾ ਚੋਣ ਲਈ 40 ਦੇ ਕਰੀਬ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕੀਤਾ ਗਿਆ। ਜਿਸ ਤਹਿਤ ਹਲਕਾ ਭਦੋੜ ਤੋਂ ਪਾਰਟੀ ਵੱਲੋ ਮੌਜੂਦਾ ਵਿਧਾਇਕ ਲਾਭ ਸਿੰਘ ਉੱਗੋਕੇ ਨੂੰ ਮੁੜ ਚੋਣ ਮੈਦਾਨ ਵਿਚ ਉਤਾਰਨ ਲਈ ਟਿਕਟ ਦਿੱਤੇ ਜਾਣ ’ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਪਾਰਟੀ ਦੇ ਸਿਰਕੱਢ ਆਗੂਆਂ ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ, ਪੰਜਾਬ ਸਟੇਟ ਟ੍ਰੇਡਰਜ ਕਮਿਸ਼ਨ ਦੇ ਮੈਂਬਰ ਸਰਪੰਚ ਹਰਚਰਨ ਸਿੰਘ ਜੰਡਸਰ ਅਤੇ ਰਵੀ ਮੌੜ, ਸਾਬਕਾ ਪ੍ਰਧਾਨ ਤੇਜਿੰਦਰ ਸਿੰਘ ਢਿਲਵਾਂ, ਨਗਰ ਕੌਂਸਲ ਪ੍ਰਧਾਨ ਬਲਜੀਤ ਸਿੰਘ ਬਾਸੀ, ਨਗਰ ਕੌਂਸਲ ਭਦੌੜ ਦੇ ਪ੍ਰਧਾਨ ਜੱਗੀ ਸਿੰਘ,ਸੋਸ਼ਲ ਮੀਡੀਆ ਇੰਚਾਰਜ ਰਾਜ ਮਾਰਕੰਡਾ, ਅਮਨ ਦਰਾਕਾ, ਹੈਰੀ ਧੂਰਕੋਟ ਆਦਿ ਨੇ ਸਾਂਝੇ ਤੌਰ ਤੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਲਾਭ ਸਿੰਘ ਉੱਗੋਕੇ ’ਤੇ ਮੁੜ ਭਰੋਸਾ ਜਤਾਉਣਾ ਵਰਕਰਾਂ ਲਈ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਚੋਣ ਪ੍ਰਚਾਰ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇਕਜੁੱਟ ਹੋ ਕੇ ਕੰਮ ਕਰਨਗੇ। ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ਚੱਠਾ ਅਤੇ ਗੁਰਤੇਜ ਸਿੰਘ ਧਾਲੀਵਾਲ,ਸੰਦੀਪ ਕੁਮਾਰ, ਲਵਦੀਪ ਲਵੀ, ਕੁਲਦੀਪ ਸਿੱਧੂ, ਬਬਲੀ ਤਾਜੋ,ਪ੍ਰਗਟ ਸਿੰਘ, ਅੰਮ੍ਰਿਤ ਸਿੰਘ, ਸ਼ਿੰਦਰ ਸਿੰਘ,ਕਿਸ਼ੋਰ ਬਾਵਾ, ਹਰਵਿੰਦਰ ਪਾਲ ਮਿੱਤਲ, ਹੈਪੀ ਪਰਜਾਪਤ ਆਦਿ ਵੱਡੀ ਗਿਣਤੀ ਚ ਪਾਰਟੀ ਵਰਕਰ ਮੌਜੂਦ ਸਨ।