ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਤੇ ਸਾਂਝੇ ਮੁਲਾਜ਼ਮ ਮੰਚ ਦੇ ਸੱਦੇ 'ਤੇ ਸਕੱਤਰੇਤ ਤੋਂ ਲੈ ਕੇ ਸਮੂਹ ਵਿਭਾਗਾਂ ਦੇ ਦਫ਼ਤਰੀ ਕਾਮਿਆਂ ਨੇ ਕਲਮ ਛੋੜ ਹੜਤਾਲ ਕੀਤੀ ਤੇ ਰੋਹ ਭਰਪੂਰ ਗੇਟ ਰੈਲੀ ਕੀਤੀ ਗਈ। ਇਸ ਮੌਕੇ ਸੂਬਾ ਸਰਪ੍ਰਸਤ ਨਛੱਤਰ ਸਿੰਘ ਭਾਈਰੂਪਾ, ਜਨਰਲ ਸਕੱਤਰ ਰਵਿੰਦਰ ਸ਼ਰਮਾ, ਪ੍ਰਧਾਨ ਰੌਸ਼ਨ ਸਿੰਘ ਠੀਕਰੀਵਾਲਾ, ਜਨਰਲ ਸਕੱਤਰ ਹਰਪਾਲ ਸਿੰਘ, ਫੂਡ ਸਪਲਾਈ ਵਿਭਾਗ ਦੇ ਅਰਸ਼ਦੀਪ ਸਿੰਘ ਜਿੰਦਲ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਤੋਂ ਮੁੱਕਰ ਚੁੱਕੀ ਹੈ। ਜਿਸ ਕਾਰਨ ਮੁਲਾਜ਼ਮਾਂ 'ਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਨੂੰ ਡੀਏ ਦੀ ਕਿਸ਼ਤ ਜਾਰੀ ਕੀਤੀ ਜਾਵੇ, ਬਕਾਇਆ ਕਿਸ਼ਤਾਂ, ਛੇਵਾਂ ਪੇ ਕਮਿਸ਼ਨ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ। ਸਕੇਲ ਸਟੇਨੋ ਟਾਈਪਿਸਟ ਦੀ ਪ੍ਰਮੋਸ਼ਨ ਕੀਤੀ ਜਾਵੇ ਆਦਿ। ਆਗੂਆਂ ਚਿਤਵਾਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਗੁਰਵਿੰਦਰ ਸਿੰਘ, ਮਨਪ੍ਰਰੀਤ ਸਿੰਘ ਦਿਓਲ, ਰਜਨੀਸ਼ ਕੁਮਾਰ, ਗਗਨਦੀਪ ਟੱਲੇਵਾਲ, ਤਪਿੰਦਰ ਸਿੰਘ ਸਹਿਣਾ, ਜਗਸੀਰ ਸਿੰਘ ਹਮੀਦੀ ਆਦਿ ਵੀ ਹਾਜ਼ਰ ਸਨ।