ਇੰਦਰਜੀਤ ਕੰਬੋਜ ਸਾਥੀਆਂ ਸਣੇ ‘ਆਪ’ ’ਚ ਸ਼ਾਮਲ
ਇੰਦਰਜੀਤ ਕੰਬੋਜ਼ ਸਾਥੀਆਂ ਸਣੇ " ਆਪ " ’ਚ ਸ਼ਾਮਲ
Publish Date: Wed, 04 Feb 2026 05:49 PM (IST)
Updated Date: Wed, 04 Feb 2026 05:53 PM (IST)
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ
ਸੁਨਾਮ : ਟਕਸਾਲੀ ਕਾਂਗਰਸੀ ਇੰਦਰਜੀਤ ਸਿੰਘ ਕੰਬੋਜ ਨੇ ਆਪਣੇ ਸਾਥੀਆਂ ਸਣੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਆਮ ਆਦਮੀ ਪਾਰਟੀ ਚ ਸ਼ਾਮਲ ਹੋਣ ਵਾਲਿਆਂ ਦਾ ਕਹਿਣਾ ਹੈ ਕਿ ਉਹ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋਏ ਹਨ। ਆਮ ਆਦਮੀ ਪਾਰਟੀ ਦਾ ਪੱਲਾ ਫੜਨ ਵਾਲਿਆਂ ’ਚ ਮਲਕੀਤ ਸਿੰਘ ਥਿੰਦ, ਇੰਦਰਜੀਤ ਸਿੰਘ ਕੰਬੋਜ ਤੋਂ ਇਲਾਵਾ ਕਰਨੈਲ ਸਿੰਘ, ਕੁਲਵੀਰ ਸਿੰਘ, ਗਿਆਨੀ ਅਰਜਨ ਸਿੰਘ, ਮੰਟੂ ਸੰਧੇ, ਸਾਦੀ ਰਾਮ ਕਬਾੜੀਆ, ਸਾਧੂ ਰਾਮ, ਕਰਮ ਸਿੰਘ ਸੁਭਾਸ਼ ਚੰਦਰ ਸ਼ਾਮਲ ਹਨ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਦਾ ਹੀ ਲੋਕਾਂ ਦੇ ਹਿੱਤਾਂ ਲਈ ਕੰਮ ਕਰਦੀ ਆਈ ਹੈ ਅਤੇ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਪਾਣੀ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਕੰਮਾਂ ਕਾਰਨ ਅੱਜ ਵੱਧ ਤੋਂ ਵੱਧ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਨਵੇਂ ਸਾਥੀਆਂ ਦੀ ਸ਼ਮੂਲੀਅਤ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਹ ਸਾਰੇ ਸਾਥੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਰਘਵੀਰ ਸਿੰਘ, ਪਰਮਜੀਤ ਸਿੰਘ ਪੰਮਾ, ਬਲਵਿੰਦਰ ਸ਼ਰਮਾ, ਸੁਖਦੇਵ ਸ਼ਰਮਾ, ਜਗਜੀਵਨ ਕੁਮਾਰ, ਨਿਰਮਲਾ ਦੇਵੀ, ਵਿਕਰਮ ਸਿੰਘ, ਸੁਰਿੰਦਰ ਸਿੰਘ, ਗੁਰਜੀਤ ਸ਼ੇਰੋਂ, ਪਰੀਤ ਮੌੜ, ਧਰਮਵੀਰ ਸੰਧੇ, ਸਾਦੀ ਸਿੰਘ, ਕੇਵਲ ਸਿੰਘ, ਹਰਦੀਪ ਮੌੜ ਆਦਿ ਹਾਜ਼ਰ ਸਨ।