ਯੂਨੀਵਰਸਿਟੀ ਕਾਲਜ ’ਚ ਵਿਸ਼ਵ ਸਿਹਤ ਦਿਵਸ ਮਨਾਇਆ
ਯੂਨੀਵਰਸਿਟੀ ਕਾਲਜ ਬੇਨੜਾ ’ਚ ਵਿਸ਼ਵ ਸਿਹਤ ਦਿਵਸ ਮਨਾਇਆ
Publish Date: Wed, 08 Apr 2026 03:33 PM (IST)
Updated Date: Wed, 08 Apr 2026 03:35 PM (IST)
ਵਰਿੰਦਰ ਸਿੰਘ, ਪੰਜਾਬੀ ਜਾਗਰਣ ਧੂਰੀ : ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਐੱਨਐੱਸਐੱਸ ਯੂਨਿਟਾਂ ਵੱਲੋਂ ਕਾਲਜ ਪ੍ਰਿੰਸੀਪਲ ਡਾ. ਹਰਵਿੰਦਰ ਸਿੰਘ ਮੰਡ ਦੀ ਅਗਵਾਈ ਵਿੱਚ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ। ਮੁੱਖ ਬੁਲਾਰੇ ਵਜੋਂ ਕਾਲਜ ਦੇ ਕੈਮਿਸਟਰੀ ਵਿਭਾਗ ਤੋਂ ਡਾ. ਰਾਕੇਸ਼ ਕੁਮਾਰ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਸਿਹਤ ਦੀ ਮਹੱਤਤਾ ਬਾਰੇ ਬਹੁਮੁੱਲੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਸਿਹਤਮੰਦ ਜੀਵਨ ਲਈ ਸੰਤੁਲਿਤ ਆਹਾਰ, ਨਿਯਮਿਤ ਕਸਰਤ ਅਤੇ ਮਨ ਦੀ ਸ਼ਾਂਤੀ ਅਤਿ ਜ਼ਰੂਰੀ ਹੈ। ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਹੋਰਾਂ ਨੂੰ ਵੀ ਸਿਹਤ ਸਬੰਧੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਿੰਸੀਪਲ ਨੇ ਕਿਹਾ ਸਿਹਤ ਸਬੰਧੀ ਜਾਗਰੂਕਤਾ ਵਿਦਿਆਰਥੀਆਂ ਲਈ ਜ਼ਰੂਰੀ ਹੈ ਕਿਉਂਕਿ ਵਿਦਿਆਰਥੀ ਸਾਡਾ ਭਵਿੱਖ ਹਨ ਅਤੇ ਸਿਹਤਮੰਦ ਸਮਾਜ ਸਿਰਜਣਾ ਰਾਸ਼ਟਰ ਲਈ ਜ਼ਰੂਰੀ ਹੈ। ਇਸ ਮੌਕੇ ਐੱਨਐੱਸਐੱਸ ਪ੍ਰੋਗਰਾਮ ਅਫ਼ਸਰ ਡਾ. ਅਸ਼ੋਕ ਕੁਮਾਰ ਅਤੇ ਡਾ. ਊਸ਼ਾ ਰਾਣੀ ਨੇ ਮੁੱਖ ਬੁਲਾਰੇ ਦਾ ਰਸਮੀ ਧੰਨਵਾਦ ਕੀਤਾ।