ਨਾਜਾਇਜ਼ ਉਸਾਰੀ ’ਤੇ ਚੱਲਿਆ ਪੀਲਾ ਪੰਜਾ
ਨਜਾਇਜ਼ ਉਸਾਰੀ ਤੇ ਚੱਲਿਆ ਪੀਲਾ ਪੰਜਾ
Publish Date: Wed, 25 Feb 2026 04:38 PM (IST)
Updated Date: Wed, 25 Feb 2026 04:40 PM (IST)
- ਨਸ਼ਾ ਸਮੱਗਲਰਾਂ ’ਤੇ ਪਹਿਲਾਂ ਵੀ ਕਈ ਮਾਮਲੇ ਦਰਜ : ਐੱਸਪੀ ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ ਨੇੜਲੇ ਪਿੰਡ ਹਰਿਆਊ ਵਿਖੇ ਐੱਸਪੀ ਸੰਗਰੂਰ ਰਜੇਸ਼ ਛਿੱਬਰ, ਡੀਐੱਸਪੀ ਲਹਿਰਾ ਰਣਬੀਰ ਸਿੰਘ, ਥਾਣਾ ਮੁਖੀ ਲਹਿਰਾ ਇੰਸਪੈਕਟਰ ਮਨਪ੍ਰੀਤ ਸਿੰਘ ਦੀ ਅਗਵਾਈ ਵਿੱਚ ਨਸ਼ਾ ਸਮੱਗਲਰਾਂ ਦੀ ਜਾਇਦਾਦ ’ਤੇ ਪੀਲਾ ਪੰਜਾ ਚਲਾਇਆ ਗਿਆ। ਐੱਸਪੀ ਰਜੇਸ਼ ਛਿੱਬਰ ਨੇ ਦੱਸਿਆ ਕਿ ਪਿੰਡ ਹਰਿਆਊ ਵਿਖੇ 1 ਪਰਿਵਾਰ ਨੇ ਨਾਜਾਇਜ਼ ਉਸਾਰੀ ਕੀਤੀ ਹੋਈ ਸੀ ਅਤੇ ਇਨ੍ਹਾਂ ਖ਼ਿਲਾਫ਼ ਐੱਨਡੀਪੀਐੱਸ ਦੇ ਕਈ ਮਾਮਲੇ ਦਰਜ ਸਨ। ਇਸੇ ਦੇ ਚਲਦੇ ਇਹ ਉਸਾਰੀ ਕਬਜ਼ੇ ਵਿੱਚ ਲੈ ਕੇ ਪੰਚਾਇਤ ਦੇ ਹਵਾਲੇ ਕੀਤੀ ਗਈ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਾ ਵਿਰੁੱਧ’ ਮੁਹਿੰਮ ਲਗਾਤਾਰ ਜ਼ਿਲ੍ਹਾ ਸੰਗਰੂਰ ਵਿੱਚ ਚੱਲ ਰਹੀ ਹੈ। ਇਸ ਸਬੰਧੀ ਪਿੰਡਾਂ ਤੇ ਸ਼ਹਿਰਾਂ ਵਿੱਚ ਕਮੇਟੀਆਂ ਬਣਾਈਆਂ ਗਈਆਂ ਹਨ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਹਲਕੇ ਦੇ ਮੋਹਤਬਰ ਵਿਅਕਤੀਆਂ ਤੇ ਪੰਚਾਇਤਾਂ ਨੂੰ ਕਿਹਾ ਕਿ ਜੇਕਰ ਕੋਈ ਨਸ਼ਾ ਸਮੱਗਲਰ ਖ਼ਿਲਾਫ਼ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਉਸ ਦੀ ਸੂਚਨਾ ਸਾਨੂੰ ਦਿਓ ਉਸ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।