ਖੇਡਾਂ ਨੂੰ ਉਤਸ਼ਾਹਿਤ ਕਰਕੇ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕੀਤਾ ਜਾ ਸਕਦੈ : ਦਵਿੰਦਰ ਸਿੰਘ, ਅਵੀ ਖੇਡਾਂ ਨੂੰ ਉਤਸ਼ਾਹਿਤ ਕਰਕੇ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕੀਤਾ ਜਾ ਸਕਦੈ : ਦਵਿੰਦਰ ਸਿੰਘ, ਅਵੀ
Publish Date: Thu, 10 Sep 2026 03:55 PM (IST)
Updated Date: Fri, 11 Sep 2026 04:02 AM (IST)
ਮਹਾਂਵੀਰ ਗੋਇਲ, ਪੰਜਾਬੀ ਜਾਗਰਣ, ਅਹਿਮਦਗੜ੍ਹ : ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਢੁੱਕਵਾਂ ਮਾਹੌਲ ਸਿਰਜਣਾ ਸਮੇਂ ਦੀ ਮੁੱਖ ਲੋੜ ਹੈ। ਜੇਕਰ ਜਵਾਨੀ ਵਿੱਚ ਪੈਰ ਧਰ ਰਹੇ ਬੱਚਿਆਂ ਨੂੰ ਖੇਡ ਮੈਦਾਨਾਂ ਨਾਲ ਜੋੜਿਆ ਜਾਵੇ ਤਾਂ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੱਡੀ ਮਦਦ ਮਿਲ ਸਕਦੀ ਹੈ। ਇu ਪ੍ਰਗਟਾਵਾ ਮਾਲਵਾ ਸਪੋਰਟਸ ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਮਾਨ ਅਤੇ ਯੂਥ ਕਾਂਗਰਸੀ ਆਗੂ ਅਵੀ ਵਾਲੀਆ ਨੇ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਅਤੇ ਪੰਜਾਬ ਦਾ ਭਵਿੱਖ ਹਨ, ਇਸ ਲਈ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣਾ ਸਰਕਾਰ ਅਤੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਨਾਲ-ਨਾਲ ਖੇਡ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡ ਮੈਦਾਨਾਂ ਦੀ ਸੰਭਾਲ, ਨੌਜਵਾਨਾਂ ਲਈ ਖੇਡ ਸਹੂਲਤਾਂ, ਕੋਚਿੰਗ ਅਤੇ ਖੇਡ ਮੁਕਾਬਲੇ ਵਧਾਏ ਜਾਣੇ ਚਾਹੀਦੇ ਹਨ ਤਾਂ ਜੋ ਨੌਜਵਾਨਾਂ ਦਾ ਧਿਆਨ ਨਸ਼ਿਆਂ ਦੀ ਬਜਾਏ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਵੱਲ ਕੇਂਦਰਿਤ ਹੋਵੇ। ਉਨ੍ਹਾਂ ਕਿਹਾ ਕਿ ਸਿਰਫ਼ ਨਸ਼ਾ ਵਿਰੋਧੀ ਨਾਅਰਿਆਂ ਨਾਲ ਸਮੱਸਿਆ ਦਾ ਹੱਲ ਸੰਭਵ ਨਹੀਂ, ਸਗੋਂ ਨੌਜਵਾਨਾਂ ਨੂੰ ਖੇਡਣ, ਅੱਗੇ ਵਧਣ ਅਤੇ ਆਪਣੀ ਪ੍ਰਤਿਭਾ ਦਿਖਾਉਣ ਦੇ ਮੌਕੇ ਦੇਣੇ ਵੀ ਜ਼ਰੂਰੀ ਹਨ। ਉਨ੍ਹਾਂ ਸਮਾਜਿਕ ਸੰਸਥਾਵਾਂ, ਖੇਡ ਕਲੱਬਾਂ, ਮਾਪਿਆਂ ਅਤੇ ਸਰਕਾਰ ਨੂੰ ਸਾਂਝੇ ਤੌਰ ’ਤੇ ਇਸ ਦਿਸ਼ਾ ਵਿੱਚ ਕੰਮ ਕਰਨ ਦੀ ਅਪੀਲ ਕੀਤੀ।