- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਭਾਵੇਂ ਮ੍ਰਿਤਕ ਦੀ ਪਤਨੀ ਰੋਹਨੀ ਦੇ ਬਿਆਨਾਂ ’ਤੇ ਬੀਐੱਨਐੱਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ ਪਰ ਪੁਲਿਸ ਵੱਲੋਂ ਨੌਜਵਾਨ ਦੀ ਮੌਤ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਚੀਮਾ ਮੰਡੀ ਵਿਖੇ ਇੱਕ ਨੌਜਵਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ। ਉਂਝ ਪੁਲਿਸ ਉਕਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਗੱਲ ਆਖ ਰਹੀ ਹੈ। ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਵਿਖੇ ਮ੍ਰਿਤਕ ਨੌਜਵਾਨ ਦੇ ਪੋਸਟਮਾਰਟਮ ਸਮੇਂ ਪੁਲਿਸ ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਬੇਅੰਤ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ (27) ਪੁੱਤਰ ਜਗਸੀਰ ਸਿੰਘ ਵਾਸੀ ਪਿੰਡ ਚੀਮਾ ਜੋ ਕਿ ਪਿਕਅਪ ਗੱਡੀ ਜਰੀਏ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ। ਜਿਸ ਨੇ ਅਨਾਜ ਮੰਡੀ ਚੀਮਾ ਵਿਖੇ ਮਾਰਕੀਟ ਕਮੇਟੀ ਦਫ਼ਤਰ ਦੇ ਅੱਗੇ ਆਪਣੀ ਪਿਕਅਪ ਗੱਡੀ ਖੜ੍ਹੀ ਕਰਨ ਉਪਰੰਤ ਪਿਛਲੇ ਪਾਸੇ ਇਕ ਸੁੰਨਸਾਨ ਜਗ੍ਹਾ ’ਤੇ ਜਾ ਕੇ ਆਪਣੇ ਗਲ ਵਿਚ ਰੱਸੀ ਪਾ ਕੇ ਇਕ ਦਰਖੱਤ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਭਾਵੇਂ ਮ੍ਰਿਤਕ ਦੀ ਪਤਨੀ ਰੋਹਨੀ ਦੇ ਬਿਆਨਾਂ ’ਤੇ ਬੀਐੱਨਐੱਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ ਪਰ ਪੁਲਿਸ ਵੱਲੋਂ ਨੌਜਵਾਨ ਦੀ ਮੌਤ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।