- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੂਥ ਕਾਂਗਰਸ ਦੇ ਆਗੂਆਂ ਨੇ ਕੈਂਡਲ ਮਾਰਚ ਕੱਢ ਕੇ ਪਰਵਿੰਦਰ ਝੋਟਾ ਨੂੰ ਦਿੱਤੀ ਸ਼ਰਧਾਂਜਲੀ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ,
ਦਿੜ੍ਹਬਾ : ਯੂਥ ਕਾਂਗਰਸ ਵੱਲੋਂ ਅੰਦਰ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਦੇਣ ਲਈ ਕੈਂਡਲ ਮਾਰਚ ਕੱਢਿਆ ਗਿਆ। ਕੈਂਡਲ ਮਾਰਚ ਦੀ ਅਗਵਾਈ ਕਾਂਗਰਸ ਦੇ ਯੂਥ ਆਗੂਆਂ ਵੱਲੋਂ ਕੀਤੀ ਗਈ ਸੀ। ਮਨਜੀਤ ਭਿੰਡਰ ਜਿਲ੍ਹਾ ਪ੍ਰਧਾਨ ਯੂਥ ਕਾਂਗਰਸ ਨੇ ਕਿਹਾ ਕਿ ਮੌਜੂਦਾ ਸਰਕਾਰ ਦੀ ਨਾਲਾਇਕੀ ਦੇ ਕਾਰਨ ਪੰਜਾਬ ਦੇ ਨੌਜਵਾਨ ਜੋ ਨਸ਼ੇ ਦੇ ਖਿਲਾਫ ਪਿਛਲੇ ਲੰਮੇ ਸਮੇਂ ਤੋਂ ਲੜਾਈ ਲੜ ਰਿਹਾ ਸੀ ਉਸ ਦਾ ਇੱਕ ਨਸ਼ੇ ਦੇ ਤਸਕਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਕਤਲ ਪਰਵਿੰਦਰ ਸਿੰਘ ਝੋਟਾ ਦਾ ਨਹੀਂ ਸਗੋਂ ਪ੍ਰਸ਼ਾਸਨ ਦੀ ਨਾਲਾਇਕੀ ਦਾ ਕਤਲ ਹੋਇਆ ਹੈ। ਉਹ ਮੰਗ ਕਰਦੇ ਹਨ ਕਿ ਜਿੱਥੇ ਉਸ ਦੇ ਕਾਤਲਾਂ ਦੇ ਖਿਲਾਫ ਪਰਚੇ ਕੀਤੇ ਗਏ ਹਨ ਇਸ ਦੇ ਨਾਲ ਹੀ ਉਸ ਦੇ ਪਿੱਛੇ ਕੰਮ ਕਰਨ ਵਾਲੇ ਨਸ਼ੇ ਦੇ ਸਾਰੇ ਗੈਂਗ ਨੂੰ ਨੰਗਾ ਕਰਕੇ ਉਨ੍ਹਾਂ ਦੇ ਖ਼ਿਲਾਫ਼ ਵੀ ਪਰਚੇ ਦਰਜ ਕਰਕੇ ਬਣਦੀਆਂ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਇਸ ਸਮੇਂ ਅਮਨ ਅਤੇ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋ ਚੁੱਕੀ ਹੈ ਹੈ ਪੰਜਾਬ ਸਰਕਾਰ ਇਸ ਦੇ ਲਈ ਜ਼ਿੰਮੇਵਾਰ ਹੈ ਉਨ੍ਹਾਂ ਇਹ ਵੀ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਆਪਣੇ ਅਹੁਦੇ ਤੋਂ ਅਸਤੀਫਾ ਦੇਣ।
ਇਸ ਮੌਕੇ ਦਵਿੰਦਰ ਸੇਖੋਂ ਢੰਡੋਲੀ ਵਾਈਸ ਪ੍ਰਧਾਨ ਯੂਥ ਕਾਂਗਰਸ, ਮਨਜੀਤ ਗੁੱਜਰਾਂ ਦਿੜ੍ਹਬਾ ਬਲਾਕ -1 ਪ੍ਰਧਾਨ ਯੂਥ ਕਾਂਗਰਸ, ਜਾਫ਼ਰ ਖਾਨ ਢੰਡੋਲੀ ਚੇਅਰਮੈਨ ਮਾਈਨੋਰਟੀ ਸੈੱਲ ਸੰਗਰੂਰ ਅਤੇ ਬਸੀਰਾ ਬੇਗਮ ਦਿੜ੍ਹਬਾ ਆਦਿ ਹਾਜ਼ਰ ਸਨ।