ਥਾਰ ਤੇ ਮੋਟਰਸਾਇਲ ਦੀ ਟੱਕਰ ’ਚ ਨੌਜਵਾਨ ਦੀ ਮੌਤ
ਥਾਰ ਤੇ ਮੋਟਰਸਾਇਲ ਦੀ ਟੱਕਰ ’ਚ ਨੌਜਵਾਨ ਦੀ ਮੌਤ
Publish Date: Sun, 12 Apr 2026 06:56 PM (IST)
Updated Date: Mon, 13 Apr 2026 04:14 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਬਰਨਾਲਾ ਤੋਂ ਇਕ ਦੁਖਦਾਈ ਸੜਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ, ਜਿੱਥੇ ਥਾਰ ਗੱਡੀ ਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ ਕਾਰਨ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਹਾਦਸਾ ਬਰਨਾਲਾ ਦੇ ਪੱਤੀ ਰੋਡ ਵਿਖੇ ਵਾਪਰਿਆ। ਥਾਰ ਗੱਡੀ ਨੇ ਮੋਟਰਸਾਈਕਲ ਨੂੰ ਭਿਆਨਕ ਟੱਕਰ ਮਾਰ ਦਿੱਤੀ। ਟੱਕਰ ਇੰਨੀ ਤੇਜ਼ ਸੀ ਕਿ ਮੋਟਰਸਾਈਕਲ ਸਵਾਰ ਜਗਤਾਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਥਾਰ ਗੱਡੀ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ, ਜਿਸ ਨਾਲ ਇਲਾਕੇ ’ਚ ਗੁੱਸੇ ਤੇ ਦਹਿਸ਼ਤ ਦਾ ਮਾਹੌਲ ਬਣ ਗਿਆ। ਸਥਾਨਕ ਲੋਕਾਂ ਵੱਲੋਂ ਇਸ ਘਟਨਾ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਗਈ। ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਫਰਾਰ ਡਰਾਈਵਰ ਦੀ ਤਲਾਸ਼ ਜਾਰੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।