ਘਰ ਵੜ ਕੇ ਨੌਜਵਾਨ ਦਾ ਗੋਲੀਆਂ ਨਾਲ ਕਤਲ, ਪੌਣੇ ਦੋ ਸਾਲ ਪਹਿਲਾਂ ਗੁਰਪ੍ਰੀਤ ਨੇ ਕਰਵਾਈ ਸੀ ਲਵ ਮੈਰਿਜ
ਡੀਐਸਪੀ ਲਹਿਰਾ ਰਣਬੀਰ ਸਿੰਘ ਅਤੇ ਥਾਣਾ ਮੁਖੀ ਮਨਪ੍ਰੀਤ ਸਿੰਘ ਨੇ ਆਪਣੀ ਕਾਰਵਾਈ ਆਰੰਭ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਸੀਂ 15 ਮਿੰਟਾਂ ਦੇ ਅੰਦਰ ਅੰਦਰ ਵਾਰਦਾਤ ਵਾਲੀ ਥਾਂ ਤੇ ਪਹੁੰਚ ਗਏ ਸੀ। ਬੈਡਰੂਮ ਵਿੱਚ ਗੁਰਪ੍ਰੀਤ ਸਿੰਘ ਦੀ ਲਾਸ਼ ਪਈ ਸੀ ਅਤੇ ਸਿਰ ਵਿੱਚ ਗੋਲੀ ਲੱਗੀ ਹੋਈ ਸੀ।
Publish Date: Wed, 18 Feb 2026 04:12 PM (IST)
Updated Date: Wed, 18 Feb 2026 04:15 PM (IST)
ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਨੇੜ੍ਹਲੇ ਪਿੰਡ ਲਹਿਲ ਕਲਾਂ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ, ਜਿੱਥੇ ਇੱਕ ਨੌਜਵਾਨ ਦਾ ਰਾਤ ਨੂੰ ਘਰ ਵਿੱਚ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਨਾਲ ਭੁੰਨ ਕੇ ਕਤਲ ਕਰ ਦਿੱਤਾ। ਥਾਣਾ ਲਹਿਰਾ ਦੀ ਪੁਲਿਸ ਮੌਕੇ ਤੇ ਪਹੁੰਚ ਕੇ ਆਪਣੀ ਕਾਰਵਾਈ ਵਿੱਚ ਜੁਟ ਗਈ ਹੈ।
ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਪੁੱਤਰ ਚੈਨਾ ਸਿੰਘ (28) ਨੇ ਪੌਣੇ ਦੋ ਸਾਲ ਪਹਿਲਾਂ ਲਵ ਮੈਰਿਜ ਕਰਵਾਈ ਦੱਸਿਆ ਜਾ ਰਿਹਾ ਹੈ, ਪ੍ਰੰਤੂ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਕਤਲ ਕਿੰਨਾਂ ਕਾਰਨਾਂ ਕਰਕੇ ਹੋਇਆ ਹੈ । ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਸਿੰਘ ਦੇ ਘਰ ਬੰਨਿਆ ਕੁੱਤਾ ਜਦੋਂ ਭੌਂਕਣ ਲੱਗਿਆ ਤਾਂ ਉਹ ਉਸ ਨੂੰ ਕਮਰੇ ਚੋਂ ਬਾਹਰ ਕੱਢਣ ਲੱਗਿਆ ਸੀ। ਰਾਤ ਕਰੀਬ ਦੋ ਵਜੇ ਦੀ ਕਰੀਬ ਉਸੇ ਟਾਈਮ ਦੋ ਵਿਅਕਤੀ ਜਿਨਾਂ ਨੇ ਤਿੰਨ ਰਾਊਂਡ ਫਾਇਰ ਕੀਤੇ। ਜਿਨਾਂ ਵਿੱਚੋਂ ਦੋ ਫਾਇਰ ਗੁਰਪ੍ਰੀਤ ਸਿੰਘ ਦੀ ਪੁੜਪੜੀ ਵਿੱਚ ਮਾਰੇ ਜਿਸ ਨਾਲ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਕਾਤਲਾਂ ਅਤੇ ਕਤਲ ਦੇ ਕਾਰਨਾਂ ਦਾ ਤਾਂ ਹਾਲੇ ਸਪਸ਼ਟ ਪਤਾ ਨਹੀਂ ਚੱਲ ਸਕਿਆ।
ਡੀਐਸਪੀ ਲਹਿਰਾ ਰਣਬੀਰ ਸਿੰਘ ਅਤੇ ਥਾਣਾ ਮੁਖੀ ਮਨਪ੍ਰੀਤ ਸਿੰਘ ਨੇ ਆਪਣੀ ਕਾਰਵਾਈ ਆਰੰਭ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਸੀਂ 15 ਮਿੰਟਾਂ ਦੇ ਅੰਦਰ ਅੰਦਰ ਵਾਰਦਾਤ ਵਾਲੀ ਥਾਂ ਤੇ ਪਹੁੰਚ ਗਏ ਸੀ। ਬੈਡ ਰੂਮ ਵਿੱਚ ਗੁਰਪ੍ਰੀਤ ਸਿੰਘ ਦੀ ਲਾਸ਼ ਪਈ ਸੀ ਅਤੇ ਸਿਰ ਵਿੱਚ ਗੋਲੀ ਲੱਗੀ ਹੋਈ ਸੀ। ਪਰਿਵਾਰ ਨੇ ਦੱਸਿਆ ਕਿ ਦੋ ਵਿਅਕਤੀ ਜਿਨਾਂ ਦੇ ਮੂੰਹ ਬੰਨੇ ਹੋਏ ਸੀ। ਉਨਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਡੀਐਸ ਪੀ ਰਣਵੀਰ ਸਿੰਘ ਨੇ ਕਿਹਾ ਕਿ ਅਸੀਂ ਵੱਖ- ਵੱਖ ਥਿਓਰੀਆਂ ਤੇ ਕੰਮ ਕਰ ਰਹੇ ਹਾਂ। ਸੀਸੀਟੀਵੀ ਕੈਮਰੇ ਵੀ ਦੇਖੇ ਜਾ ਰਹੇ ਹਨ ਅਤੇ ਬਾਰੀਕੀ ਨਾਲ ਤਫਤੀਸ਼ ਕਰ ਰਹੇ ਹਾਂ। ਬਹੁਤ ਜਲਦੀ ਹੀ ਮੁਲਜ਼ਮ ਕਾਬੂ ਕੀਤੇ ਜਾਣਗੇ। ਦੂਜੇ ਪਾਸੇ, ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਲਾਸ਼ ਪੋਸਟਮਾਰਟਮ ਲਈ ਮੂਨਕ ਸਿਵਲ ਹਸਪਤਾਲ ਵਿਖੇ ਭੇਜ ਦਿੱਤੀ ਗਈ ਹੈ।