- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੀਪਿਕਾ ਨੇ ਦੱਸਿਆ ਕਿ ਬੀਤੀ 27 ਅਗਸਤ ਨੂੰ ਉਸ ਦਾ ਪਤੀ ਸਿਵਲ ਹਸਪਤਾਲ ਧੂਰੀ ਦੇ ਓਟ ਸੈਂਟਰ ਤੋਂ ਨਸ਼ਾ ਛੁਡਾਉਣ ਵਾਲੀ ਦਵਾਈ ਲੈਣ ਲਈ ਗਿਆ ਸੀ। ਇਸ ਦੌਰਾਨ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੇ ਪਤੀ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਦੇ ਦੋਸ਼ ਹੇਠ ਮਾਮਲਾ ਦਰਜ ਕਰ ਦਿੱਤਾ।

ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ, ਸੰਗਰੂਰ : ਜ਼ਿਲ੍ਹਾ ਸੰਗਰੂਰ ਜੇਲ੍ਹ (ਸੁਧਾਰ ਘਰ) ਵਿੱਚ ਧੂਰੀ ਵਾਸੀ ਇੱਕ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਤਨੀ ਦੀਪਿਕਾ ਨੇ ਦੋਸ਼ ਲਾਇਆ ਕਿ ਪੁਲਿਸ ਨੇ ਉਸ ਦੇ ਪਤੀ ਵਿਸ਼ਵਦੀਪ ਸ਼ਰਮਾ ਵਾਸੀ ਧੂਰੀ ਖ਼ਿਲਾਫ਼ 27 ਅਗਸਤ ਨੂੰ ਨਸ਼ਾ ਵੇਚਣ ਦਾ ਝੂਠਾ ਮਾਮਲਾ ਦਰਜ ਕਰ ਕੇ ਉਸ ਨੂੰ ਜੇਲ੍ਹ ਭੇਜ ਦਿੱਤਾ ਸੀ। ਜੇਲ੍ਹ ਵਿੱਚ ਉਸ ਦੀ ਤਬੀਅਤ ਵਿਗੜਨ ਦੇ ਬਾਵਜੂਦ ਉਸ ਨੂੰ ਢੁੱਕਵਾਂ ਇਲਾਜ ਨਹੀਂ ਦਿੱਤਾ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਐਤਵਾਰ ਸਵੇਰੇ ਪਰਿਵਾਰ ਨੂੰ ਉਸ ਦੇ ਪਤੀ ਦੀ ਮੌਤ ਦੀ ਸੂਚਨਾ ਮਿਲੀ। ਥਾਣਾ ਸਿਟੀ-1 ਦੇ ਐਸਐਚਓ ਸੁਖਦੀਪ ਸਿੰਘ ਨੇ ਕਿਹਾ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
ਦੀਪਿਕਾ ਨੇ ਦੱਸਿਆ ਕਿ ਬੀਤੀ 27 ਅਗਸਤ ਨੂੰ ਉਸ ਦਾ ਪਤੀ ਸਿਵਲ ਹਸਪਤਾਲ ਧੂਰੀ ਦੇ ਓਟ ਸੈਂਟਰ ਤੋਂ ਨਸ਼ਾ ਛੁਡਾਉਣ ਵਾਲੀ ਦਵਾਈ ਲੈਣ ਲਈ ਗਿਆ ਸੀ। ਇਸ ਦੌਰਾਨ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੇ ਪਤੀ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਦੇ ਦੋਸ਼ ਹੇਠ ਮਾਮਲਾ ਦਰਜ ਕਰ ਦਿੱਤਾ। ਜੇਲ੍ਹ ’ਚ ਉਸ ਦੀ ਤਬੀਅਤ ਕਾਫ਼ੀ ਖ਼ਰਾਬ ਹੋ ਗਈ ਸੀ। ਇਲਾਜ ਦੀ ਕਮੀ ਕਾਰਨ ਉਸ ਦੀ ਹਾਲਤ ਵਿਗੜਦੀ ਗਈ ਤੇ ਆਖ਼ਰਕਾਰ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਤਨੀ ਨੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਇਨਸਾਫ਼ ਦੀ ਮੰਗ ਕੀਤੀ ਹੈ।