ਡੀਐੱਸ ਦਾਨੀ ਕਾਲਜ ’ਚ ਸ਼ਹੀਦੀ ਸਮਾਗਮ ਮਨਾਇਆ
ਡੀਐਸ ਦਾਨੀ ਕਾਲਜ ਵਿਖੇ ਸ਼ਹੀਦੀ ਸਮਾਗਮ ਮਨਾਇਆ
Publish Date: Mon, 23 Mar 2026 06:29 PM (IST)
Updated Date: Tue, 24 Mar 2026 04:08 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਡੀਐੱਸ ਦਾਨੀ ਕਾਲਜ ਆਫ਼ ਹਾਇਰ ਐਜੂਕੇਸ਼ਨ ਵਿਖੇ ਚੇਅਰਮੈਨ ਸਤਵੰਤ ਸਿੰਘ ਦਾਨੀ ਦੀ ਅਗਵਾਈ ਹੇਠ ਸ਼ਹੀਦੀ ਦਿਵਸ ਮੌਕੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ। ਉਨ੍ਹਾਂ ਦੇ ਜੀਵਨ ਤੇ ਕੁਰਬਾਨੀਆਂ ਬਾਰੇ ਵਿਚਾਰ ਸਾਂਝੇ ਕੀਤੇ ਗਏ। ਸਮਾਗਮ ਦੀ ਸ਼ੁਰੂਆਤ ’ਚ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ਦੇ ਗੀਤ ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨੇ ਮਾਹੌਲ ਨੂੰ ਦੇਸ਼ ਪ੍ਰੇਮ ਨਾਲ ਰੰਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਤੀਰਥ ਸਿੰਘ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਸਾਨੂੰ ਸੱਚਾਈ, ਨਿਆਂ ਤੇ ਦੇਸ਼ ਪ੍ਰਤੀ ਸਮਰਪਣ ਦੀ ਪ੍ਰੇਰਣਾ ਦਿੰਦੀ ਹੈ। ਇਸ ਮੌਕੇ ਚੇਅਰਮੈਨ ਸਤਵੰਤ ਸਿੰਘ ਦਾਨੀ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦਾਂ ਦੇ ਦਰਸਾਏ ਰਸਤੇ ’ਤੇ ਚੱਲਦੇ ਹੋਏ ਦੇਸ਼ ਦੀ ਤਰੱਕੀ ’ਚ ਆਪਣਾ ਯੋਗਦਾਨ ਪਾਉਣ ਤੇ ਦੇਸ਼ ਭਗਤੀ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ।