- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੂਵਾ ਮੋਰਚਾ ਭਾਰਤੀ ਜਨਤਾ ਪਾਰਟੀ ਵੱਲੋਂ ਡੀਸੀ ਦਫਤਰ ਅੱਗੇ ਧਰਨਾ

ਜਸਪਾਲ ਲਾਡੇਵਾਲ, ਪੰਜਾਬੀ ਜਾਗਰਣ,
ਮਾਲੇਰਕੋਟਲਾ : ਯੁਵਾ ਮੋਰਚਾ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਲੂਮਸ ਸ਼ਰਮਾ ਅਤੇ ਜਗਵਿੰਦਰ ਸੰਧੂ ਦੀ ਰਹਿਨੁਮਾਈ ਹੇਠ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਅਤੇ ਸਰਕਾਰੀ ਭਰਤੀ ਪ੍ਰਕਿਰਿਆ ਦੀ ਪਾਰਦਰਸ਼ਤਾ ਨਾਲ ਜੁੜੇ ਪੀਸੀਐਸ ਮੇਨਜ ਐਗਜ਼ਾਮੀਨੇਸ਼ਨ 2025 ਦੇ ਮਾਮਲੇ ਨੂੰ ਲੈ ਕੇ ਇੱਕ ਮੈਮੋਰੈਂਡਮ ਡਿਪਟੀ ਕਮਿਸ਼ਨਰ ਮਲੇਰਕੋਟਲਾ ਨੂੰ ਸੌਂਪਿਆ ਗਿਆ ਅਤੇ ਡੀਸੀ ਦਫਤਰ ਦੇ ਗੇਟ ਤੇ ਧਰਨਾ ਦਿੱਤਾ ਗਿਆ। ਗੌਰਤਲਬ ਹੈ ਕਿ ਪੀਸੀਐਸ ਵਰਗੀ ਮਹੱਤਵਪੂਰਨ ਪ੍ਰੀਖਿਆ ਵਿੱਚ ਉਮੀਦਵਾਰਾਂ ਵੱਲੋਂ ਨਤੀਜਿਆਂ ਅਤੇ ਚੋਣ ਪ੍ਰਕਿਰਿਆ ਨੂੰ ਲੈ ਕੇ ਕਈ ਗੰਭੀਰ ਸਵਾਲ ਉਠਾਏ ਗਏ ਹਨ ਇਹਨਾਂ ਸਵਾਲਾਂ ਕਾਰਨ ਹਜ਼ਾਰਾਂ ਮਿਹਨਤੀ ਨੌਜਵਾਨ ਵਿੱਚ ਚਿੰਤਾ ਅਤੇ ਬੇਭਰੋਸਗੀ ਦਾ ਮਾਹੌਲ ਬਣਿਆ ਹੋਇਆ ਹੈ। ਯੁਵਾ ਮੋਰਚਾ ਭਾਰਤੀ ਜਨਤਾ ਪਾਰਟੀ ਵੱਲੋਂ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਉੱਤਰ ਪਤਰੀਆਂ ਦਾ ਉਲੰਕਣ ਅਤੇ ਅੰਕ ਦੇਣ ਦੀ ਪ੍ਰਕਿਰਿਆ ਦੀ ਨਿਰਪੱਖ ਜਾਂਚ ਹੋਵੇ ਸੀਸੀਟੀਵੀ ਫੁਟੋਜ ਹਾਜ਼ਰੀ ਰਿਕਾਰਡ ਬਾਇਓਮੈਟਰਿਕ ਡਾਟਾ ਅਤੇ ਹੋਰ ਸਾਰੇ ਸਬੂਤ ਸੁਰੱਖਿਅਤ ਰੱਖੇ ਜਾਣ ਜਾਂਚ ਪੂਰੀ ਹੋਣ ਤੱਕ ਅਗਲੀ ਚੋਣ ਪ੍ਰਕਿਰਿਆ ਰੋਕਣ ਬਾਰੇ ਵਿਚਾਰ ਕੀਤਾ ਜਾਵੇ। ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਸਬੰਧੀ ਸਪਸ਼ਟ ਜਵਾਬ ਅਤੇ ਜਾਂਚ ਦੀ ਸਥਿਤੀ ਜਨਤਕ ਕੀਤੀ ਜਾਵੇ। ਯੁਵਾ ਮੋਰਚਾ ਭਾਜਪਾ ਪੰਜਾਬ ਨੇ ਸਪਸ਼ਟ ਕੀਤਾ ਕਿ ਨੌਜਵਾਨਾਂ ਦੇ ਹੱਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਾਡੀ ਮੰਗ ਕਿਸੇ ਵਿਅਕਤੀ ਵਿਸ਼ੇਸ਼ ਦੇ ਵਿਰੁੱਧ ਨਹੀਂ ਹੈ ਸਗੋਂ ਨਿਰਪੱਖ ਜਾਂਚ ਪਾਰਸਤਾ ਅਤੇ ਨੌਜਵਾਨਾਂ ਨੂੰ ਇਨਸਾਫ ਦਿਵਾਉਣ ਲਈ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੂੰ ਮੈਮੋਰੈਂਡਮ ਸਬੰਧਤ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਨੂੰ ਪਹੁੰਚਾ ਕੇ ਸੀਬੀਆਈ ਜਾਂਚ ਦੀ ਸਿਫਾਰਿਸ਼ ਕਰਨ ਲਈ ਸਬੰਧੀ ਲੋੜੀਦੀ ਕਾਰਵਾਈ ਕੀਤੀ ਜਾਵੇ।