ਘਰ ’ਚ ਇਕੱਲੀ ਮਾਂ ਦਾ ਸਹਾਰਾ ਸੀ ਕੋਮਲਪ੍ਰੀਤ, 21 ਸਾਲਾ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ; ਇਲਾਕੇ 'ਚ ਸਨਸਨੀ
ਜ਼ਿਲ੍ਹੇ ਦੇ ਪਿੰਡ ਬੱਲੋਕੇ ਵਿੱਚ ਉਸ ਵੇਲੇ ਮਾਤਮ ਪਸਰ ਗਿਆ, ਜਦੋਂ ਇੱਕ 21 ਸਾਲਾ ਨੌਜਵਾਨ ਵੱਲੋਂ ਘਰ ਵਿੱਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ। ਮ੍ਰਿਤਕ ਨੌਜਵਾਨ ਦੀ ਪਛਾਣ ਕੋਮਲਪ੍ਰੀਤ ਸਿੰਘ ਸਿੱਧੂ ਵਜੋਂ ਹੋਈ ਹੈ। ਇਸ ਘਟਨਾ ਨੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ।
Publish Date: Sat, 02 May 2026 01:01 PM (IST)
Updated Date: Sat, 02 May 2026 01:07 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ। ਜ਼ਿਲ੍ਹੇ ਦੇ ਪਿੰਡ ਬੱਲੋਕੇ ਵਿੱਚ ਉਸ ਵੇਲੇ ਮਾਤਮ ਪਸਰ ਗਿਆ, ਜਦੋਂ ਇੱਕ 21 ਸਾਲਾ ਨੌਜਵਾਨ ਵੱਲੋਂ ਘਰ ਵਿੱਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ। ਮ੍ਰਿਤਕ ਨੌਜਵਾਨ ਦੀ ਪਛਾਣ ਕੋਮਲਪ੍ਰੀਤ ਸਿੰਘ ਸਿੱਧੂ ਵਜੋਂ ਹੋਈ ਹੈ। ਇਸ ਘਟਨਾ ਨੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਕੋਮਲਪ੍ਰੀਤ ਸਿੰਘ ਦੇ ਸਿਰ ਤੋਂ ਪਿਤਾ ਦਾ ਸਾਇਆ ਕਰੀਬ 10 ਸਾਲ ਪਹਿਲਾਂ ਹੀ ਉੱਠ ਗਿਆ ਸੀ। ਉਸ ਦੇ ਪਿਤਾ ਹਰਜੀਤ ਸਿੰਘ ਦੀ ਮੌਤ ਤੋਂ ਬਾਅਦ ਉਹ ਆਪਣੀ ਮਾਂ ਨਾਲ ਘਰ ਵਿੱਚ ਰਹਿ ਰਿਹਾ ਸੀ। ਉਸ ਦੀ ਇੱਕ ਭੈਣ ਹੈ, ਜੋ ਵਿਆਹੁਤਾ ਹੈ ਅਤੇ ਇਸ ਸਮੇਂ ਵਿਦੇਸ਼ (ਸਾਈਪਰਸ) ਵਿੱਚ ਰਹਿ ਰਹੀ ਹੈ।
ਘਟਨਾ ਦਾ ਵੇਰਵਾ
ਦੱਸਿਆ ਜਾ ਰਿਹਾ ਹੈ ਕਿ ਕੋਮਲਪ੍ਰੀਤ ਨੇ ਅਚਾਨਕ ਘਰ ਵਿੱਚ ਹੀ ਫਾਹਾ ਲੈ ਲਿਆ। ਜਦੋਂ ਤੱਕ ਪਰਿਵਾਰ ਨੂੰ ਇਸ ਬਾਰੇ ਪਤਾ ਲੱਗਿਆ, ਉਦੋਂ ਤੱਕ ਉਸ ਦੀ ਜਾਨ ਜਾ ਚੁੱਕੀ ਸੀ। ਮ੍ਰਿਤਕ ਨੌਜਵਾਨ ਨੇ ਇਹ ਖ਼ੌਫ਼ਨਾਕ ਕਦਮ ਕਿਉਂ ਚੁੱਕਿਆ, ਇਸ ਦੇ ਅਸਲ ਕਾਰਨਾਂ ਬਾਰੇ ਅਜੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲ ਸਕੀ ਹੈ। ਪੁਲਿਸ ਅਤੇ ਪਰਿਵਾਰ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।