ਅੱਖਾਂ ਦੇ ਮੁਫ਼ਤ ਚੈੱਕਅਪ ਕੈਂਪ ਦੌਰਾਨ 250 ਮਰੀਜ਼ਾਂ ਨੇ ਕਰਵਾਈ ਜਾਂਚ
ਅੱਖਾਂ ਦੇ ਮੁਫ਼ਤ ਚੈਕਅੱਪ ਕੈਂਪ ਦੌਰਾਨ 250 ਮਰੀਜ਼ਾਂ ਨੇ ਕਰਵਾਈ ਜਾਂਚ
Publish Date: Wed, 13 May 2026 04:12 PM (IST)
Updated Date: Wed, 13 May 2026 04:15 PM (IST)

ਰੇਸ਼ਮ ਦੂਆ, ਪੰਜਾਬੀ ਜਾਗਰਣ ਬਰਨਾਲਾ : ਪ੍ਰੇਮ ਅੱਖਾਂ ਦਾ ਅਤੇ ਜਨਾਨਾ ਰੋਗਾਂ ਦਾ ਹਸਪਤਾਲ ਬਰਨਾਲਾ ਵੱਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ’ਚ ਪਹੁੰਚ ਕੇ ਲਾਭ ਪ੍ਰਾਪਤ ਕੀਤਾ। ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ. ਰੂਪੇਸ਼ ਸਿੰਗਲਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ। ਇਸ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਨੂੰ ਅੱਖਾਂ ਦੀਆਂ ਦਵਾਈਆਂ ਅਤੇ ਐਨਕਾਂ ਵੀ ਮੁਫ਼ਤ ਵੰਡੀਆਂ ਗਈਆਂ। ਡਾਕਟਰਾਂ ਦੀ ਟੀਮ ਵੱਲੋਂ ਲਗਭਗ 250 ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ’ਚੋਂ 20 ਮਰੀਜ਼ਾਂ ਨੂੰ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਲਈ ਚੁਣਿਆ ਗਿਆ। ਕੈਂਪ ਦੌਰਾਨ ਮਰੀਜ਼ਾਂ ਨੂੰ ਅੱਖਾਂ ਦੀ ਸੰਭਾਲ ਅਤੇ ਸਮੇਂ-ਸਿਰ ਇਲਾਜ ਸਬੰਧੀ ਜਾਗਰੂਕ ਵੀ ਕੀਤਾ ਗਿਆ। ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਸਰਪੰਚ ਸਾਹਿਬ ਮੋਹਨ ਸਿੰਘ ਜੱਸਲ ਦਾ ਵਿਸ਼ੇਸ਼ ਸਹਿਯੋਗ ਰਿਹਾ। ਪ੍ਰੇਮ ਅੱਖਾਂ ਅਤੇ ਜਨਾਨਾ ਰੋਗਾਂ ਦਾ ਹਸਪਤਾਲ ਬਰਨਾਲਾ ਦੇ ਪ੍ਰਬੰਧਕ ਡਾ. ਰੂਪੇਸ਼ ਸਿੰਗਲਾ ਨੇ ਕਿਹਾ ਕਿ ਸਮਾਜ ਸੇਵਾ ਦੇ ਉਦੇਸ਼ ਨਾਲ ਇਸ ਤਰ੍ਹਾਂ ਦੇ ਮੁਫ਼ਤ ਮੈਡੀਕਲ ਕੈਂਪ ਲਗਾਤਾਰ ਲਗਾਏ ਜਾਂਦੇ ਰਹਿਣਗੇ ਤਾਂ ਜੋ ਲੋੜਵੰਦ ਮਰੀਜ਼ ਸਮੇਂ ਸਿਰ ਆਪਣਾ ਇਲਾਜ ਕਰਵਾ ਸਕਣ। ਉਨ੍ਹਾਂ ਕਿਹਾ ਕਿ ਅੱਖਾਂ ਦੀਆਂ ਬਿਮਾਰੀਆਂ ਨੂੰ ਅਣਡਿੱਠਾ ਨਹੀਂ ਕਰਨਾ ਚਾਹੀਦਾ ਅਤੇ ਸਮੇਂ-ਸਮੇਂ ’ਤੇ ਅੱਖਾਂ ਦੀ ਜਾਂਚ ਕਰਵਾਉਣੀ ਬਹੁਤ ਜ਼ਰੂਰੀ ਹੈ।