40 ਗ੍ਰਾਮ ਨਸ਼ੀਲਾ ਪਦਾਰਥ ਹੈਰੋਇਨ ਬਰਾਮਦ
40 ਗ੍ਰਾਮ ਨਸ਼ੀਲਾ ਪਦਾਰਥ ਹੈਰੋਇਨ ਬਰਾਮਦ
Publish Date: Sat, 16 May 2026 06:24 PM (IST)
Updated Date: Sun, 17 May 2026 04:10 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸਿਟੀ-1 ਬਰਨਾਲਾ ਦੀ ਪੁਲਿਸ ਨੇ 40 ਗ੍ਰਾਮ ਨਸ਼ੀਲਾ ਪਦਾਰਥ ਹੈਰੋਇਨ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਊਸਾ ਰਾਣੀ ਪਤਨੀ ਜਗਜੀਤ ਸਿੰਘ ਵਾਸੀ ਰਾਮਬਾਗ ਦੀ ਬੈਕਸਾਈਡ ਬਰਨਾਲਾ ਜੋ ਬਾਹਰੋ ਨਸ਼ੀਲਾ ਪਦਾਰਥ ਹੈਰੋਇਨ ਲਿਆਕੇ ਵੇਚਣ ਦੀ ਆਦੀ ਹੈ, ਜੋ ਅੱਜ ਵੀ ਪ੍ਰੇਮ ਪ੍ਰਧਾਨ ਮਾਰਕੀਟ ਬਰਨਾਲਾ ਦੀ ਬੈਕਸਾਇਡ ਤੁਰ-ਫਿਰਕੇ ਨਸ਼ੀਲਾ ਪਦਾਰਥ ਹੈਰੋਇਨ ਵੇਚ ਰਹੀ ਹੈ, ਜੇਕਰ ਹੁਣੇ ਹੀ ਪ੍ਰੇਮ ਪ੍ਰਧਾਨ ਮਾਰਕੀਟ ਬਰਨਾਲਾ ਦੀ ਬੈਕਸਾਇਡ ਊਸਾ ਰਾਣੀ ਦੀ ਤਲਾਸ ਕੀਤੀ ਜਾਵੇ, ਤਾਂ ਇਹ ਨਸ਼ੀਲਾ ਪਦਾਰਥ ਹੈਰੋਇਨ ਸਮੇਤ ਕਾਬੂ ਆ ਸਕਦੀ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਉਕਤ ਮਹਿਲਾ ਨੂੰ ਗ੍ਰਿਫ਼ਤਾਰ ਕਰਕੇ 40 ਗ੍ਰਾਮ ਨਸ਼ੀਲਾ ਪਦਾਰਥ ਹੈਰੋਇਨ (ਚਿੱਟਾ) ਬ੍ਰਾਮਦ ਕੀਤਾ ਗਿਆ।