ਭਦੌੜ ਦੇ 50 ਪਰਿਵਾਰ ਕਾਂਗਰਸ ਛੱਡ ਕੇ ਆਪ ’ਚ ਸ਼ਾਮਲ
ਭਦੌੜ ਦੇ 50 ਪਰਿਵਾਰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ
Publish Date: Fri, 20 Feb 2026 06:12 PM (IST)
Updated Date: Sat, 21 Feb 2026 04:10 AM (IST)

ਯੋਗੇਸ਼ ਸ਼ਰਮਾ,ਪੰਜਾਬੀ ਜਾਗਰਣ, ਭਦੌੜ : ਭਦੌੜ ਵਿਧਾਨ ਸਭਾ ਹਲਕੇ ’ਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ, ਜਦੋਂ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਦੀ ਅਗਵਾਈ ਹੇਠ ਸਾਬਕਾ ਐੱਮਸੀ ਭੋਲਾ ਸਿੰਘ ਅਤੇ ਕੋਚਾ ਨਾਥ ਸਮੇਤ ਕਰੀਬ 50 ਪਰਿਵਾਰਾਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ। ਪਾਰਟੀ ਦਫ਼ਤਰ ਵਿਖੇ ਆਯੋਜਿਤ ਸਮਾਗਮ ਦੌਰਾਨ ਵਿਧਾਇਕ ਲਾਭ ਸਿੰਘ ਉਗੋਕੇ ਨੇ ਸਾਰੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੂੰ ਪਾਰਟੀ ਦਾ ਸਿਰੋਪਾ ਪਾ ਕੇ ਸਵਾਗਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ‘ਆਪ’ ਵਰਕਰ ਅਤੇ ਇਲਾਕਾ ਵਾਸੀ ਮੌਜੂਦ ਰਹੇ। ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਭਦੌੜ ਵਿੱਚ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਲੋਕਾਂ ਦਾ ਪਾਰਟੀ ਪ੍ਰਤੀ ਵਧਦਾ ਭਰੋਸਾ ਇਸ ਗੱਲ ਦਾ ਸਬੂਤ ਹੈ। ਉਨ੍ਹਾਂ ਕਿਹਾ ਆਪ ਸਰਕਾਰ ਪੰਜਾਬ ਸਮੇਤ ਭਦੌੜ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸੜਕਾਂ, ਸੀਵਰੇਜ, ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਹੋ ਰਹੇ ਕੰਮਾਂ ਕਰਕੇ ਲੋਕ ਹੋਰ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।” ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਨਾਲ ਜੁੜ ਰਹੇ ਲੋਕ ਇਸ ਗੱਲ ਦਾ ਪ੍ਰਮਾਣ ਹਨ ਕਿ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਅਤੇ ਲੋਕ-ਹਿਤੈਸ਼ੀ ਨੀਤੀਆਂ ਤੋਂ ਲੋਕ ਸੰਤੁਸ਼ਟ ਹਨ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਭਦੌੜ ਨੂੰ ਵਿਕਾਸ ਪੱਖੋਂ ਮਾਡਲ ਹਲਕਾ ਬਣਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਾਂ ਅਤੇ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਪਾਰਟੀ ਵਿੱਚ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ। ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਧਾਇਕ ਲਾਭ ਸਿੰਘ ਉਗੋਕੇ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜਨ ਦਾ ਫੈਸਲਾ ਕੀਤਾ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਸ਼ਮੂਲੀਅਤ ਭਦੌੜ ਵਿੱਚ ਕਾਂਗਰਸ ਲਈ ਵੱਡਾ ਝਟਕਾ ਅਤੇ ‘ਆਪ’ ਲਈ ਮਹੱਤਵਪੂਰਨ ਮਜ਼ਬੂਤੀ ਸਾਬਤ ਹੋਵੇਗੀ।