70 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ
70 ਪਾਬੰਦੀਸੁਦਾ ਗੋਲੀਆਂ ਬਰਾਮਦ
Publish Date: Tue, 03 Mar 2026 03:56 PM (IST)
Updated Date: Wed, 04 Mar 2026 03:59 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪਿੰਡ ਸੇਖਾ ਦੇ ਇਕ ਵਿਅਕਤੀ ਤੋਂ 70 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰ ਕੇ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤੀ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਕੁਲਦੀਪ ਦਾਸ ਪੁੱਤਰ ਮੇਹਰ ਦਾਸ ਵਾਸੀ ਸੇਖਾ ਨਸ਼ਾ ਵੇਚਣ ਦਾ ਆਦੀ ਹੈ ਜੋ ਕਿ ਅੱਜ ਵੀ ਨਸ਼ਾ ਲਿਆਕੇ ਵੇਚਣ ਦੀ ਫ਼ਿਰਾਕ ’ਚ ਹੈ ਤਾਂ ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 70 ਨਸ਼ੀਲੀਆਂ ਗੋਲ਼ੀਆਂ ਸਮੇਤ ਕਾਬੂ ਕਰ ਕੇ ਥਾਣਾ ਸਦਰ ਬਰਨਾਲਾ ’ਚ ਮਾਮਲਾ ਦਰਜ ਕਰਦਿਆਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ।