ਮਾਨਸਿਕ ਪਰੇਸ਼ਾਨੀ ਨੇ ਲਈ ਇੱਕ ਹੋਰ ਜਾਨ: ਵਿਅਕਤੀ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ
ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਵਜੀਦਕੇ ਕਲਾਂ ਤੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ, ਜਿੱਥੇ ਕਿਸਾਨ ਪਰਿਵਾਰ ਨਾਲ ਸੰਬੰਧਿਤ ਇੱਕ ਵਿਅਕਤੀ ਨੇ ਦਿਮਾਗੀ ਪਰੇਸ਼ਾਨੀ ਕਾਰਨ ਆਪਣੇ ਘਰ ਅੰਦਰ ਫਾਹਾ ਲਗਾ ਕੇ ਜੀਵਨ ਲੀਲਾ ਸਮਾਪਤ ਕਰ ਲਈ। ਇਸ ਘਟਨਾ ਨਾਲ ਪਿੰਡ ਅਤੇ ਇਲਾਕੇ ’ਚ ਸੋਗ ਦੀ ਲਹਿਰ ਫੈਲ ਗਈ ਹੈ।
Publish Date: Sat, 02 May 2026 04:28 PM (IST)
Updated Date: Sat, 02 May 2026 04:30 PM (IST)
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ। ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਵਜੀਦਕੇ ਕਲਾਂ ਤੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ, ਜਿੱਥੇ ਕਿਸਾਨ ਪਰਿਵਾਰ ਨਾਲ ਸੰਬੰਧਿਤ ਇੱਕ ਵਿਅਕਤੀ ਨੇ ਦਿਮਾਗੀ ਪਰੇਸ਼ਾਨੀ ਕਾਰਨ ਆਪਣੇ ਘਰ ਅੰਦਰ ਫਾਹਾ ਲਗਾ ਕੇ ਜੀਵਨ ਲੀਲਾ ਸਮਾਪਤ ਕਰ ਲਈ। ਇਸ ਘਟਨਾ ਨਾਲ ਪਿੰਡ ਅਤੇ ਇਲਾਕੇ ’ਚ ਸੋਗ ਦੀ ਲਹਿਰ ਫੈਲ ਗਈ ਹੈ।
ਇਸ ਮੌਕੇ ਥਾਣਾ ਠੁੱਲੀਵਾਲ ਦੇ ਮੁਖੀ ਗੁਰਪਾਲ ਸਿੰਘ ਧਨੌਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਹਰਪ੍ਰੀਤ ਸਿੰਘ (42) ਪੁੱਤਰ ਸੁਦਾਗਰ ਸਿੰਘ ਵਾਸੀ ਵਜੀਦਕੇ ਕਲਾਂ ਵਜੋਂ ਹੋਈ ਹੈ। ਉਹ ਆਪਣੀ ਗੱਡੀ ਰਾਹੀਂ ਦਿੱਲੀ ਏਅਰਪੋਰਟ ਤੱਕ ਸਵਾਰੀਆਂ ਨੂੰ ਲਿਜਾਣ ਅਤੇ ਲਿਆਉਣ ਦਾ ਕੰਮ ਕਰਦਾ ਸੀ। ਪਿਛਲੇ ਕੁਝ ਸਮੇਂ ਤੋਂ ਆਵਾਜਾਈ ਘਟਣ ਕਾਰਨ ਉਸਦਾ ਕੰਮ ਪ੍ਰਭਾਵਿਤ ਹੋਇਆ ਅਤੇ ਉਹ ਮਨੋਵਿਗਿਆਨਕ ਤਣਾਅ ਦਾ ਸ਼ਿਕਾਰ ਹੋ ਗਿਆ ਸੀ।
ਇਸੇ ਤਣਾਅ ਦੇ ਚਲਦਿਆਂ ਉਸਨੇ ਘਰ ਅੰਦਰ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਪੁਲਿਸ ਮੁਤਾਬਕ ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਸੱਤਵੀਂ ਕਲਾਸ ’ਚ ਪੜ੍ਹਦਾ 12 ਸਾਲ ਦਾ ਪੁੱਤਰ ਛੱਡ ਗਿਆ ਹੈ। ਮ੍ਰਿਤਕ ਦੀ ਪਤਨੀ ਮਨਦੀਪ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਏ.ਐੱਸ.ਆਈ. ਜਸਵਿੰਦਰ ਸਿੰਘ ਵੱਲੋਂ ਧਾਰਾ 194 ਬੀ.ਐੱਨ.ਐੱਸ.ਐੱਸ. ਤਹਿਤ ਥਾਣਾ ਠੁੱਲੀਵਾਲ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।