30 ਤੋਲੇ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਮਾਮਲੇ ’ਚ ਇਕ ਅੜਿੱਕੇ
30 ਤੋਲੇ ਸੋਨੇ ਦੇ ਗਹਿਣੇ ਤੇ ਨਗਦੀ ਚੋਰੀ ਮਾਮਲੇ ’ਚ ਇੱਕ ਪੁਲਿਸ ਅੜਿੱਕੇ
Publish Date: Mon, 06 Oct 2025 05:48 PM (IST)
Updated Date: Tue, 07 Oct 2025 04:05 AM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਦੁਸਹਿਰੇ ਵਾਲੇ ਦਿਨ ਸਥਾਨਕ ਗੀਤਾ ਭਵਨ ਨਜ਼ਦੀਕ ਸੋਨੇ ਦੇ ਗਹਿਣੇ ਤੇ ਨਗਦੀ ਚੋਰੀ ਕਰਨ ਦੇ ਮਾਮਲੇ ’ਚ ਬਰਨਾਲਾ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਡੀਐਸਪੀ ਸਤਵੀਰ ਸਿੰਘ ਬੈਂਸ ਨੇ ਦੱਸਿਆ ਕਿ ਦੁਸਹਿਰੇ ਵਾਲੇ ਦਿਨ ਇੱਕ ਨਾ ਮਾਲੂਮ ਵਿਅਕਤੀ ਨੇ ਪੂਨਮ ਰਾਣੀ ਪਤਨੀ ਰਾਕੇਸ ਕੁਮਾਰ ਵਾਸੀ ਨੇੜੇ ਗੀਤਾ ਭਵਨ ਬਰਨਾਲਾ ਦੇ ਘਰ ਅੰਦਰ ਦਾਖਲ ਹੋ ਕੇ 30 ਤੋਲੇ ਸੋਨੇ ਦੇ ਗਹਿਣੇ ਤੇ 50 ਹਜਾਰ ਰੁਪਏ ਨਗਦੀ ਚੋਰੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲਿਸ ਨੇ ਇਸ ਮਾਮਲੇ ’ਚ ਮੁਦੱਈ ਦੇ ਬਿਆਨਾਂ ਦੇ ਅਧਾਰ ’ਤੇ ਮੁਕੱਦਮਾ ਨੰਬਰ 451 ਥਾਣਾ ਸਿਟੀ ਬਰਨਾਲਾ ਵਿਖੇ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮਾਮਲੇ ਨੂੰ ਟਰੇਸ ਕਰਨ ਸਬੰਧੀ ਜਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ ਆਲਮ ਤੇ ਐਸਪੀ ਡੀ ਅਸੋਕ ਕੁਮਾਰ ਦੀ ਅਗਵਾਈ ਹੇਠ ਸੀਆਈਏ ਸਟਾਫ਼ ਦੇ ਇੰਚਾਰਜ਼ ਇੰਸਪੈਕਟਰ ਬਲਜੀਤ ਸਿੰਘ ਇੰਚਾਰਜ ਸੀ ਆਈ ਏ ਬਰਨਾਲਾ ਤੇ ਇੰਸਪੈਕਟਰ ਲਖਵਿੰਦਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਬਰਨਾਲਾ ਦੀਆਂ ਟੀਮਾਂ ਦਾ ਗਠਿਤ ਕੀਤਾ ਸੀ। ਜਿਸ ਤੇ ਬਾਅਦ ਪੁਲਿਸ ਨੇ ਇਸ ਮਾਮਲੇ ਨੂੰ 48 ਘੰਟਿਆ ਦੇ ਅੰਦਰ ਅੰਦਰ ਟਰੇਸ ਕਰਕੇ ਇੱਕ ਵਿਅਕਤੀ ਨੂੰ ਕਾਬੂ ਕੀਤਾ। ਉਨ੍ਹਾ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਪ੍ਰਦੀਪ ਸਿੰਘ ਉਰਫ ਪਿੰਦੂ ਪੁੱਤਰ ਚਰਨਜੀਤ ਸਿੰਘ ਵਾਸੀ ਧਨੌਲਾ ਖੁਰਦ ਵਜੋਂ ਹੋਈ ਹੈ। ਗਹਿਣੇ ਬਰਾਮਦ : ਡੀਐੱਸਪੀ ਡੀਐਸਪੀ ਬੈਸ ਨੇ ਦੱਸਿਆ ਕਿ ਕਾਬੂ ਕੀਤੇ ਵਗਏ ਵਿਅਕਤੀ ਪਾਸੋ ਇੱਕ ਸੋਨੇ ਦਾ ਹਾਰ, ਇੱਕ ਮੰਗਲ ਸੂਤਰ, ਇੱਕ ਟੌਪਸ ਸੋਨਾ, ਚਾਰ ਚੂੜੀਆ ਸੋਨਾ ਕੁੱਲ ਵਜਨੀ 114 ਗ੍ਰਾਮ, 03 ਜੋੜੇ ਸਗਲੇ ਚਾਂਦੀ ਦੇ, ਇੱਕ ਜੋੜਾ ਝਾਜਰਾ ਚਾਂਦੀ ਕੁੱਲ ਬਜਨੀ 110 ਗ੍ਰਾਮ ਬ੍ਰਾਮਦ ਕਰਵਾਇਆ ਗਿਆ ਹੈ। ਉਨ੍ਹਾ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਦਾ ਪੁਲਿਸ ਰਿਮਾਂਡ ਹਸਲ ਕਰਕੇ ਹੋਰ ਡੂੰਘਾਈ ਨਾਲ ਜਾਂਚ ਪੜ੍ਹਤਾਲ ਕਰਵਾਈ ਜਾਵੇਗੀ।