ਮੁਫ਼ਤ ਮੈਡੀਕਲ ਕੈਂਪ ’ਚ ਡਾਕਟਰਾਂ ਦੀ ਟੀਮ ਨੇ ਕੀਤੀ ਮਰੀਜ਼ਾਂ ਦੀ ਜਾਂਚ
ਮੁਫ਼ਤ ਮੈਡੀਕਲ ਕੈਂਪ ’ਚ ਡਾਕਟਰਾਂ ਦੀ ਟੀਮ ਨੇ ਕੀਤੀ ਮਰੀਜਾਂ ਦੀ ਜਾਂਚ
Publish Date: Sat, 17 Jan 2026 04:28 PM (IST)
Updated Date: Sun, 18 Jan 2026 04:04 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸਥਾਨਕ ਗੁਰੂ ਘਰ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਵਿਖੇ ਸਾਬਕਾ ਸੈਨਿਕ ਵਿੰਗ ਅਤੇ ਸਰਬੱਤ ਦਾ ਭਲਾ ਟਰੱਸਟ ਵੱਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸਦਾ ਉਦਘਾਟਨ ਡੀਐੱਸਪੀ ਸਿਟੀ ਸਤਵੀਰ ਸਿੰਘ ਬੈਂਸ ਨੇ ਆਪਣੇ ਕਰ ਕਮਲਾਂ ਨਾਲ ਕੀਤਾ ਅਤੇ ਵਿਸੇਸ ਮਹਿਮਾਨ ਦੇ ਤੌਰ ਤੇ ਬਾਬਾ ਗਾਂਧਾ ਸਿੰਘ ਗੁਰੂਦਵਾਰਾ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ ਸ਼ਾਮਿਲ ਹੋਏ। ਇਹ ਜਾਣਕਾਰੀ ਸੈਨਿਕ ਵਿੰਗ ਦੇ ਸੂਬਾ ਪ੍ਰਧਾਨ ਅਤੇ ਟਰੱਸਟ ਦੇ ਜਿਲ੍ਹਾ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਕੈਂਪ ਦਾ ਲਾਹਾ ਤਕਰੀਬਨ 150 ਦੇ ਕਰੀਬ ਮਰੀਜਾਂ ਨੇ ਲਿਆ। ਇਸ ਕੈਂਪ ’ਚ ਪਾਰਕ ਹਸਪਤਾਲ ਬਠਿੰਡਾ ਦੇ ਡਾਕਟਰਾਂ ਦੀ ਟੀਮ ਜਿਸ ’ਚ ਮੈਡੀਕਲ ਸਪੈਸਲਿਸਟ ਹੱਡੀਆਂ ਦੇ ਮਾਹਰ ਅਤੇ ਔਰਤਾਂ ਦੇ ਮਾਹਰ ਡਾਕਟਰਾਂ ਨੇ ਮਰੀਜਾਂ ਨੂੰ ਚੈੱਕ ਕੀਤਾ ਅਤੇ ਦਵਾਈਆਂ ਦਿੱਤੀਆਂ। ਇਸ ਕੈਂਪ ’ਚ ਲੋੜਵੰਦਾਂ ਦੀ ਈਸੀਜੀ ਕੀਤੀ ਗਈ, ਸੂਗਰ ਦਾ ਵੀ ਚੈੱਕਅਪ ਕੀਤਾ ਗਿਆ। ਡੀਐੱਸਪੀ ਸਿਟੀ ਸਤਵੀਰ ਸਿੰਘ ਬੈਂਸ ਨੇ ਇਹਨਾਂ ਸੰਸਥਾਵਾਂ ਦੀ ਭਰਪੂਰ ਸ਼ਲਾਘਾ ਕਰਦਿਆ ਕਿਹਾ ਕਿ ਅੱਜ ਦੇ ਮਹਿਗਾਈ ਦੇ ਯੁੱਗ ’ਚ ਅਜਿਹੇ ਕੈਂਪ ਲਗਾਉਣ ਨਾਲ ਲੋੜਵੰਦਾਂ ਨੂੰ ਭਾਰੀ ਰਾਹਤ ਮਿਲਦੀ ਹੈ। ਇਸ ਮੌਕੇ ਵਾਰੰਟ ਅਫ਼ਸਰ ਬਲਵਿੰਦਰ ਸਿੰਘ ਢੀਂਡਸਾ, ਸੂਬੇਦਾਰ ਸਵਰਨਜੀਤ ਸਿੰਘ ਭੰਗੂ, ਵਾਰੰਟ ਅਫ਼ਸਰ ਅਵਤਾਰ ਸਿੰਘ ਸਿੱਧੂ, ਗੁਰਜੰਟ ਸਿੰਘ ਸੋਨਾ, ਕੂਲਵਿੰਦਰ ਸਿੰਘ ਕਾਲਾ, ਸੂਬੇਦਾਰ ਗੁਰਜੰਟ ਸਿੰਘ ਨਾਈਵਾਲਾ, ਜਥੇਦਾਰ ਗੁਰਮੀਤ ਸਿੰਘ ਧੌਲਾ, ਵਾਰੰਟ ਅਫ਼ਸਰ ਸਮਸ਼ੇਰ ਸਿੰਘ ਸੇਖੋਂ, ਸੁਖਪ੍ਰੀਤ ਸਿੰਘ, ਹੌਲਦਾਰ ਬਸੰਤ ਸਿੰਘ ਉੱਗੋਕੇ, ਗੁਰਦੇਵ ਸਿੰਘ ਮੱਕੜ ਅਤੇ ਡਾਕਟਰ ਅਤੇ ਪਾਰਕ ਹਸਪਤਾਲ ਦਾ ਸਟਾਫ ਹਾਜ਼ਰ ਸਨ।