ਸ਼ਿੰਦਰ ਕੌਰ ਨੂੰ ਉਮੀਦਵਾਰ ਐਲਾਨਿਆ
ਆਪ ਨੇ ਪਿੰਡ ਧਨੌਲਾ ਖੁਰਦ ਤੋਂ ਬਲਾਕ ਸੰਮਤੀ ਚੋਣਾਂ ਲਈ ਸ਼ਿੰਦਰ ਕੌਰ ਨੂੰ ਆਪਣਾ ਉਮੀਦਵਾਰ ਐਲਾਨਿਆ
Publish Date: Wed, 03 Dec 2025 06:51 PM (IST)
Updated Date: Wed, 03 Dec 2025 06:53 PM (IST)
ਗੁਰਪ੍ਰੀਤ ਸਿੰਘ, ਪੰਜਾਬੀ ਜਾਗਰਣ, ਹੰਡਿਆਇਆ : ਆਮ ਆਦਮੀ ਪਾਰਟੀ ਵੱਲੋਂ ਬਲਾਕ ਸੰਮਤੀ ਚੋਣਾਂ ਨੂੰ ਮੁੱਖ ਰੱਖਦਿਆਂ ਹੋਇਆਂ ਪਿੰਡ ਧਨੌਲਾ ਖੁਰਦ ਤੋਂ ਬਲਾਕ ਸੰਮਤੀ ਚੋਣਾਂ ਲਈ ਸ਼ਿੰਦਰ ਕੌਰ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ। ਇਸ ਮੌਕੇ ਉਨ੍ਹਾਂ ਦੇ ਪੁੱਤਰ ਜਸਵਿੰਦਰ ਸਿੰਘ ਕਾਕਾ, ਜੋ ਕਿ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ। ਜਸਵਿੰਦਰ ਸਿੰਘ ਕਾਕਾ ਵੱਲੋਂ ਉਨ੍ਹਾਂ ਦੀ ਮਾਤਾ ਨੂੰ ਉਮੀਦਵਾਰ ਬਣਾਏ ਜਾਣ ’ਤੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ, ਜ਼ਿਲ੍ਹਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਨਗਰ ਸੁਧਾਰ ਟਰੱਸਟ ਬਰਨਾਲਾ ਦੇ ਚੇਅਰਮੈਨ ਰਾਮ ਤੀਰਥ ਮੰਨਾ, ਬਲਾਕ ਪ੍ਰਧਾਨ ਹਰਦੇਵ ਸਿੰਘ ਕਾਲਾ ਸਰਪੰਚ ਦਾ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।