ਬਰਨਾਲਾ ’ਚ ਆਪ ਆਗੂਆਂ ਤੇ ਵਰਕਰਾਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ
ਬਰਨਾਲਾ ’ਚ ਆਪ ਆਗੂਆਂ ਤੇ ਵਰਕਰਾਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ
Publish Date: Sun, 10 May 2026 04:26 PM (IST)
Updated Date: Mon, 11 May 2026 04:00 AM (IST)

ਬੀਜੇਪੀ ਪਾਰਟੀ ਵੱਲੋਂ ਈ.ਡੀ ਦਾ ਦੁਰਪਰਯੋਗ ਕਰਕੇ ‘ਆਪ’ਦੀ ਲੀਡਰਸ਼ਿਪ ਨੂੰ ਡਰਾਇਆ ਜਾ ਰਿਹਾ ਹੈ: ਮੀਤ ਹੇਅਰ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਨੂੰ ਲੈ ਕੇ ਬਰਨਾਲਾ ’ਚ ਆਮ ਆਦਮੀ ਪਾਰਟੀ ਦੇ ਸੰਸਦ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਬੀਜੇਪੀ ਦੇ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਆਪ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਤੇ ਆਪ ਵਿਧਾਇਕ ਲਾਭ ਸਿੰਘ ਉਗੋਕੇ ਸਮੇਤ ਸਮੁੱਚੀ ਆਪ ਲੀਡਰਸ਼ਿਪ ਮੌਜੂਦ ਰਹੀ। ਇਸ ਮੌਕੇ ਬੀਜੇਪੀ ਪਾਰਟੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹਾਂ ਆਪ ਸੰਸਦ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਬੀਜੇਪੀ ਪਾਰਟੀ ਵੱਲੋਂ ਈਡੀ ਦਾ ਦੁਰਪਰਯੋਗ ਕਰ ਕੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਜਾਣ ਬੁੱਝ ਕੇ ਡਰਾਇਆ ਜਾ ਰਿਹਾ ਹੈ। ਜਿੱਥੇ ਜਾਣ ਬੁੱਝ ਕੇ ਕੈਬਨਟ ਮੰਤਰੀ ਸੰਜੀਵ ਅਰੋੜਾ ਨੂੰ ਵੀ ਈਡੀ ਦਾ ਡਰ ਦਿਖਾਇਆ ਜਾ ਰਿਹਾ ਹੈ ਉੱਥੇ ਪਹਿਲਾਂ ਵੀ ਬੀਜੇਪੀ ਪਾਰਟੀ ਨੇ ਆਮ ਆਦਮੀ ਪਾਰਟੀ ਦੇ ਰਾਜਸਭਾ ਮੈਂਬਰਾਂ ਨੂੰ ਵੀ ਈਡੀ ਦਾ ਡਰ ਦਿਖਾ ਕੇ ਪਾਰਟੀ ’ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਬੀਜੇਪੀ ਪਾਰਟੀ ਡੈਮੋਕਰੇਸੀ ਦਾ ਘਾਣ ਕਰ ਰਹੀ ਹੈ। ਪਰ ਪੰਜਾਬ ਦੇ ਲੋਕ ਇਹ ਤੁਹਾਡਾ ਡਟਵਾਂ ਜਵਾਬ ਜ਼ਰੂਰ ਦੇਣਗੇ। ਉਨ੍ਹਾਂ ਕਿਹਾ ਕਿ ਬੀਜੇਪੀ ਈਡੀ ਦੀ ਦੁਰੁਪਯੋਗ ਕਰਕੇ ਉਨ੍ਹਾਂ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਡਰਾ ਰਹੀ ਹੈ। ਪਰ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਆਪ ਵਿਧਾਇਕ ਤੇ ਕੈਬਨਟ ਮੰਤਰੀ ਈਡੀ ਦੇ ਡਰ ਤੋਂ ਨਹੀਂ ਡਰਨਗੇ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਦੇ ਮੁੱਖ ਮਕਸਦ ਨਾਲ ਲਗਾਤਾਰ ਡੈਮੋਕਰੇਸੀ ਦਾ ਘਾਨ ਕੀਤਾ ਜਾ ਰਿਹਾ ਹੈ। ਜੋ ਲੋਕ ਬਰਦਾਸ਼ਤ ਨਹੀਂ ਕਰਨਗੇ। ਪੱਛਮੀ ਬੰਗਾਲ ’ਚ ਵੀ ਬੀਜੇਪੀ ਨੇ ਆਪਣਾ ਦਬਾਅ ਬਣਾ ਕੇ ਲੋਕਾਂ ਨਾਲ ਧੋਖਾ ਕੀਤਾ ਹੈ। ਇਸ ਮੌਕੇ ਹਲਕਾ ਇੰਚਾਰਜ਼ ਹਰਿੰਦਰ ਧਾਲੀਵਾਲ, ਚੇਅਰਮੈਨ ਰਾਮ ਤੀਰਥ ਮੰਨਾ ਸਮੇਤ ਵੱਡੀ ਗਿਣਤੀ ’ਚ ਆਪ ਆਗੂ ਤੇ ਵਰਕਰ ਹਾਜ਼ਰ ਸਨ।