ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ ਆਮ ਆਦਮੀ ਪਾਰਟੀ ਦੇ ਰਾਜਸਭਾ ਮੈਂਬਰਾਂ ਦਾ ਦਿੜ੍ਹਬਾ ਮੰਡੀ ਅੰਦਰ ‘ਆਪ’ ਵਰਕਰਾਂ ਨੇ ਪੁਤਲੇ ਫੂਕ ਕੇ ਪਿੱਟ ਸਿਆਪਾ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫਤਰ ਵਿੱਚੋਂ ‘ਆਪ’ ਵਰਕਰ ਰਾਜ ਸਭਾ ਮੈਂਬਰਾਂ ਦੇ ਪੁਤਲੇ ਚੁੱਕ ਕੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਦਿੜ੍ਹਬਾ ਦੇ ਮੁੱਖ ਚੌਂਕ ਵਿੱਚ ਪਹੁੰਚੇ।

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ। ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ ਆਮ ਆਦਮੀ ਪਾਰਟੀ ਦੇ ਰਾਜਸਭਾ ਮੈਂਬਰਾਂ ਦਾ ਦਿੜ੍ਹਬਾ ਮੰਡੀ ਅੰਦਰ ‘ਆਪ’ ਵਰਕਰਾਂ ਨੇ ਪੁਤਲੇ ਫੂਕ ਕੇ ਪਿੱਟ ਸਿਆਪਾ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫਤਰ ਵਿੱਚੋਂ ‘ਆਪ’ ਵਰਕਰ ਰਾਜ ਸਭਾ ਮੈਂਬਰਾਂ ਦੇ ਪੁਤਲੇ ਚੁੱਕ ਕੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਦਿੜ੍ਹਬਾ ਦੇ ਮੁੱਖ ਚੌਂਕ ਵਿੱਚ ਪਹੁੰਚੇ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਓਐਸਡੀ ਤਪਿੰਦਰ ਸਿੰਘ ਸੋਹੀ, ਇੰਮਪਰੂਵਮੈਂਟ ਟਰਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਮਾਰ ਕੇ ਕਮੇਟੀ ਦਿੜ੍ਹਬਾ ਦੀ ਚੇਅਰਪਰਸਨ ਜਸਬੀਰ ਕੌਰ ਸ਼ੇਰਗਿੱਲ ਦੀ ਅਗਵਾਹੀ ਹੇਠ ਵੱਡੀ ਗਿਣਤੀ ਵਿੱਚ ‘ਆਪ’ ਵਰਕਰਾਂ ਨੇ ਰਾਜਸਭਾ ਮੈਂਬਰ ਹਰਭਜਨ ਸਿੰਘ, ਰਾਘਵ ਚੱਢਾ, ਅਸ਼ੋਕ ਮਿੱਤਲ, ਸੰਦੀਪ ਪਾਠਕ ਅਤੇ ਹੋਰਾਂ ਦੇ ਪੁਤਲੇ ਫੂਕੇ। ਉਨ੍ਹਾਂ ਵੱਲੋਂ ਪੰਜਾਬ ਦੇ ਗੱਦਾਰ ਕਹਿ ਕੇ ਨਾਅਰੇ ਲਗਾਏ ਗਏ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ‘ਆਪ’ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ’ਚ ਸ਼ਾਮਿਲ ਹੋਏ ਹਨ ਅਤੇ ਰਾਜ ਸਭਾ ਮੈਂਬਰਾਂ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਇਹ ਪੰਜਾਬ ਦੇ ਗੱਦਾਰ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ਦੀ ਗਦਾਰੀ ਨੂੰ ਕਦੇ ਵੀ ਨਹੀਂ ਭੁੱਲ ਸਕਣਗੇ ਅਤੇ ਪੰਜਾਬ ਆਉਣ ਉੱਤੇ ਉਨ੍ਹਾਂ ਦਾ ਵਿਰੋਧ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਾਇਦ ਉਨ੍ਹਾਂ ਨੂੰ ਇਹ ਵਹਿਮ ਹੈ ਕਿ ਪੰਜਾਬ ਅੰਦਰ ਰਾਜਨੀਤੀ ਉਨ੍ਹਾਂ ਦੇ ਸਿਰ ’ਤੇ ਚੱਲ ਰਹੀ ਸੀ ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਪੰਜਾਬ ਦੇ ਲੋਕ ਖੁਦਾਰ ਲੋਕ ਨੇ, ਉਹ ਕਦੇ ਵੀ ਉਨ੍ਹਾਂ ਦੀ ਗਦਾਰੀ ਨੂੰ ਭੁੱਲ ਨਹੀਂ ਸਕਣਗੇ।
ਉਨ੍ਹਾਂ ਦੇ ਜਾਣ ਨਾਲ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਕੋਈ ਫਰਕ ਨਹੀਂ ਪਿਆ ਕਿਉਂਕਿ ਉਨ੍ਹਾਂ ਦਾ ਪੰਜਾਬ ਦੇ ਲੋਕਾਂ ਨਾਲ ਕੋਈ ਸੰਬੰਧ ਨਹੀਂ ਸੀ। ਜਿਸ ਥਾਲੀ ਵਿੱਚ ਖਾਦਾ ਉਸੇ ਵਿੱਚ ਸ਼ੇਖ ਕਰਨ ਵਾਲੇ ਇਨ੍ਹਾਂ ਲੋਕਾਂ ਨੂੰ ਪੰਜਾਬ ਦੇ ਲੋਕ ਕਦੇ ਵੀ ਮਾਫ ਨਹੀਂ ਕਰਨਗੇ ਅਤੇ ਆਉਣ ਵਾਲੇ ਸਮੇਂ ਵਿੱਚ ਚੰਗਾ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸੂਲਰ ਘਾਟ ਹਰਵਿੰਦਰ ਸਿੰਘ ਛਾਜਲੀ, ਚੇਅਰਮੈਨ ਬਲਾਕ ਸੰਮਤੀ ਛਾਜਲੀ ਰਣਜੀਤ ਸਿੰਘ, ਚੇਅਰ ਪਰਸਨ ਮਾਰਕੀਟ ਕਮੇਟੀ ਦਿੜਬਾ ਮਨਜੀਤ ਕੌਰ ਤੋਂ ਇਲਾਵਾ ਪਿੰਡਾਂ ਦੇ ਸਰਪੰਚ ਬਲਾਕ ਸੰਮਤੀ ਮੈਂਬਰ ਜ਼ਿਲ੍ਹਾ ਪਰਿਸ਼ਦ ਮੈਂਬਰ ਅਤੇ ਹੋਰ ਵਰਕਰ ਹਾਜ਼ਰ ਸਨ।