ਨਿਰਧਾਰਤ ਸਮੇਂ ਅੰਦਰ ਭੁਗਤਾਨ ਨਾ ਕਰਨ ’ਤੇ ਮੋਟਰ ਵ੍ਹੀਕਲ ਐਕਟ ਤਹਿਤ ਹੋਵੇਗੀ ਕਾਰਵਾਈ
ਨਿਰਧਾਰਤ ਸਮੇਂ ਅੰਦਰ ਭੁਗਤਾਨ ਨਾ ਕਰਨ 'ਤੇ ਮੋਟਰ ਵਹੀਕਲ ਐਕਟ ਤਹਿਤ ਹੋਵੇਗੀ ਕਾਰਵਾਈ
Publish Date: Wed, 13 May 2026 04:32 PM (IST)
Updated Date: Wed, 13 May 2026 04:33 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਦੇ ਹੁਕਮਾਂ ਅਨੁਸਾਰ ਰੀਜਨਲ ਟਰਾਂਸਪੋਰਟ ਅਫ਼ਸਰ ਬਰਨਾਲਾ (ਆਰਟੀਓ) ਰਾਜਪਾਲ ਸਿੰਘ ਸੇਖੋਂ ਪੀਸੀਐੱਸ ਨੇ ਕਿਹਾ ਕਿ ਜਿਨ੍ਹਾਂ ਦੇ ਵ੍ਹੀਕਲ ਚਲਾਨ ਦੀ ਰਕਮ ਬਕਾਇਆ ਹੈ, ਉਸ ਚਲਾਨ ਦਾ ਭੁਗਤਾਨ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਨਿਰਧਾਰਤ ਸਮੇਂ ਅੰਦਰ ਭੁਗਤਾਨ ਨਾ ਕਰਨ ਤੇ ਮੋਟਰ ਵ੍ਹੀਕਲ ਐਕਟ ਤਹਿਤ ਹੋਵੇਗੀ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਵ੍ਹੀਕਲ ਚਲਾਨ ਦੀ ਬਕਾਇਆ ਰਕਮ ਦਾ ਭੁਗਤਾਨ ਨਹੀਂ ਕੀਤਾ ਜਾਂਦਾ, ਉਦੋਂ ਤੱਕ ਵਾਹਨ ਪੋਰਟਲ ’ਤੇ ਕੋਈ ਵੀ ਵ੍ਹੀਕਲ ਨਾਲ ਸਬੰਧਤ ਕੰਮ ਜਿਵੇਂ ਕਿ ਆਰ.ਸੀ ਟਰਾਂਸਫਰ, ਆਰਸੀ ਰਿਨਊ, ਫਿਟਨੈੱਸ ਤੇ ਪਰਮਿਟ ਆਦਿ ਦਾ ਕੰਮ ਨਹੀਂ ਹੋ ਸਕੇਗਾ, ਕਿਉਂਕਿ ਵ੍ਹੀਕਲਾਂ ਦੇ ਪੈਂਡਿੰਗ ਪਏ ਈ.ਚਲਾਨਾ ਨੂੰ ਵਾਹਨ ਪੋਰਟਲ ‘ਤੇ ਤਬਦੀਲ ਨਹੀਂ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਾਹਨ ਮਾਲਕ ਆਪਣੇ ਵਾਹਨਾਂ ਨਾਲ ਸਬੰਧਤ ਪੈਡਿੰਗ ਚਲਾਨਾਂ ਨੂੰ ਤੁਰੰਤ ਅਦਾ ਕਰਨ। ਨਿਰਧਾਰਤ ਸਮੇਂ ਅੰਦਰ ਭੁਗਤਾਨ ਨਾ ਕਰਨ ਦੀ ਸੂਰਤ ’ਚ ਮੋਟਰ ਵਹੀਕਲ ਐਕਟ ਅਧੀਨ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ, ਜਿਸ ਲਈ ਵਾਹਨ ਮਾਲਕ ਖੁਦ ਜ਼ਿੰਮੇਵਾਰ ਹੋਣਗੇ। ਉਨ੍ਹਾਂ ਦੱਸਿਆ ਕਿ ਚਲਾਨਾਂ ਸਬੰਧੀ ਹੋਰ ਜਾਣਕਾਰੀ ਜਾਂ ਭੁਗਤਾਨ ਲਈ ਦਫਤਰ ਰਿਜਨਲ ਟਰਾਂਸਪੋਰਟ ਅਫ਼ਸਰ ਬਰਨਾਲਾ (ਬੈਕਸਾਈਡ ਪੀਆਰਟੀਸੀ ਵਰਕਸ਼ਾਪ) ਨਾਲ ਕੰਮ ਵਾਲੇ ਦਿਨਾਂ ਵਿਚ ਸੰਪਰਕ ਕੀਤਾ ਜਾ ਸਕਦਾ ਹੈ।