ਐਕਸ਼ਨ ਮੋਡ 'ਚ ਪ੍ਰਸ਼ਾਸਨ: ਡਿਪਟੀ ਕਮਿਸ਼ਨਰ ਬਰਨਾਲਾ ਨੇ ਖੁਦ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਲਿਆ ਸਥਿਤੀ ਦਾ ਜਾਇਜ਼ਾ
ਨਗਰ ਕੌਂਸਲ ਚੋਣਾਂ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਨੇ ਵੱਖ-ਵੱਖ ਵਾਰਡਾਂ ਚ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਲਾਕੇ ਅੰਦਰ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਚੱਲ ਰਿਹਾ ਹੈ...
Publish Date: Tue, 26 May 2026 10:51 AM (IST)
Updated Date: Tue, 26 May 2026 10:52 AM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ - ਨਗਰ ਕੌਂਸਲ ਚੋਣਾਂ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਨੇ ਵੱਖ-ਵੱਖ ਵਾਰਡਾਂ ਚ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਲਾਕੇ ਅੰਦਰ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਚੱਲ ਰਿਹਾ ਹੈ।
ਇਸ ਮੌਕੇ ਉਨ੍ਹਾਂ ਨਾਲ ਰਿਟਰਨਿੰਗ ਅਫਸਰ -ਕਮ ਐਸ.ਡੀ.ਐਮ ਤਪਾ ਆਯੂਸ਼ ਗੋਇਲ, ਐਸ.ਪੀ (ਡੀ) ਅਸ਼ੋਕ ਸ਼ਰਮਾ, ਤਹਿਸੀਲਦਾਰ ਮਨਮੋਹਨ ਸਿੰਘ,ਡੀ.ਐਸ.ਪੀ ਜਸਕਰਨ ਸਿੰਘ ਬਰਾੜ, ਥਾਣਾ ਮੁਖੀ ਮੈਡਮ ਨਵਦੀਪ ਕੌਰ ਚਾਹਲ ਆਦਿ ਅਧਿਕਾਰੀ ਮੌਜੂਦ ਸਨ।