ਸਫ਼ਾਈ ਸੇਵਕਾਂ ਦੀ ਹੜਤਾਲ ਜਾਰੀ
ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ ਚੌਥੇ ਦਿਨ ਵੀ ਰਹੀ ਜਾਰੀ
Publish Date: Sat, 09 May 2026 06:05 PM (IST)
Updated Date: Sun, 10 May 2026 04:06 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸਫ਼ਾਈ ਸੇਵਕ ਪੰਜਾਬ ਯੂਨੀਅਨ ਦੀ ਜ਼ਿਲ੍ਹਾ ਇਕਾਈ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਸਬੰਧੀ ਸ਼ੁਰੂ ਕੀਤੀ ਹੜਤਾਲ ਸ਼ਨੀਵਾਰ ਨੂੰ ਚੌਥੇ ਦਿਨ ਵੀ ਜਾਰੀ ਰਹੀ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਆਗੂ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ ਤੇ ਵਿਕਰਮਜੀਤ ਵਿੱਕੀ ਆਦਿ ਨੇ ਕਿਹਾ ਕਿ ਸਫ਼ਾਈ ਸੇਵਕ ਯੂਨੀਅਨ ਵੱਲੋਂ ਸੂਬਾ ਸੱਦੇ ’ਤੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ ਕੀਤੀ ਗਈ ਹੈ। ਸਫ਼ਾਈ ਕਰਮਚਾਰੀ ਤੇ ਸਫ਼ਾਈ ਕਾਮੇ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾਂਦਾ ਹੈ। ਇਸ ਕਾਰਨ ਸਫ਼ਾਈ ਕਾਮਿਆਂ ’ਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹ ਹੈ। ਇਸ ਮੌਕੇ ਵੱਡੀ ਗਿਣਤੀ ’ਚ ਸਫ਼ਾਈ ਕਰਮਚਾਰੀ ਹਾਜ਼ਰ ਸਨ।