ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ ਦੂਜੇ ਦਿਨ ਵੀ ਰਹੀ ਜਾਰੀ
ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ ਦੂਜੇ ਦਿਨ ਵੀ ਰਹੀ ਜਾਰੀ
Publish Date: Thu, 07 May 2026 05:07 PM (IST)
Updated Date: Fri, 08 May 2026 04:09 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸਫ਼ਾਈ ਸੇਵਕ ਪੰਜਾਬ ਯੂਨੀਅਨ ਦੀ ਜ਼ਿਲ੍ਹਾ ਇਕਾਈ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਸਬੰਧੀ ਸ਼ੁਰੂ ਕੀਤੀ ਹੜਤਾਲ ਵੀਰਵਾਰ ਨੂੰ ਦੂਜੇ ਦਿਨ ਵੀ ਜਾਰੀ ਰਹੀ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਆਗੂ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ ਤੇ ਵਿਕਰਮਜੀਤ ਵਿੱਕੀ ਆਦਿ ਨੇ ਕਿਹਾ ਕਿ ਸਫ਼ਾਈ ਸੇਵਕ ਯੂਨੀਅਨ ਵੱਲੋਂ ਸੂਬਾ ਸੱਦੇ ’ਤੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ ਕੀਤੀ ਗਈ ਹੈ। ਸਫ਼ਾਈ ਕਰਮਚਾਰੀ ਤੇ ਸਫ਼ਾਈ ਕਾਮੇ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾਂਦਾ ਹੈ। ਇਸ ਕਾਰਨ ਸਫ਼ਾਈ ਕਾਮਿਆਂ ’ਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹ ਹੈ। ਉਨ੍ਹਾਂ ਮੰਗ ਕੀਤੀ ਕਿ ਕੱਚੇ ਕਾਮਿਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਬਰਾਬਰ ਕੰਮ ਬਰਾਬਰ ਤਨਖ਼ਾਹ ਦਿੱਤੀ ਜਾਵੇ। ਪੱਕਾ ਕਰਨ ਸਬੰਧੀ ਬਣਾਈ ਗਈ 10 ਸਾਲਾਂ ਦੀ ਪਾਲਿਸੀ ਨੂੰ ਰੱਦ ਕੀਤਾ ਜਾਵੇ ਤੇ ਤਿੰਨ ਸਾਲਾਂ ਦੇ ਅੰਦਰ ਪੱਕਾ ਕੀਤਾ ਜਾਵੇ ਆਦਿ। ਆਗੂਆਂ ਚਿਤਵਾਨੀ ਦਿੰਦਿਆਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਜਲਦ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਵੱਡਾ ਕਰਦਿਆਂ ਚੱਕਾ ਜਾਮ ਕੀਤਾ ਜਾਵੇਗਾ। ਜਿਸ ਦੀ ਜਿੰਮੇਵਾਰ ਸਰਕਾਰ ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰਦਰਸ਼ਨ ’ਚ ਭਾਰਤੀਏ ਵਾਲਮੀਕੀ ਧਰਮ ਸਮਾਜ, ਭਗਤਾਨ ਵਾਲਮੀਕਿ ਸਹਾਰਾ ਕਲੱਬ, ਆਦੀ ਧਰਮ ਸਮਾਜ ਬਰਨਾਲਾ, ਸਮੂਹ ਵਾਲਮੀਕਿ ਮੰਦਰ ਪ੍ਰਬੰਧਕ ਕਮੇਟੀਆਂ ਦਾ ਵੀ ਸਮਰਥਨ ਹੈ। ਇਸ ਮੌਕੇ ਜਗਜੀਤ ਸਿੰਘ, ਚਰਨਜੀਤ ਸਿੰਘ, ਸਤਪਾਲ ਰਿੰਕੂ, ਰਮੇਸ਼ ਕੁਮਾਰ, ਮੁਕੇਸ਼ ਕੁਮਾਰ, ਬਿੰਦੂ ਪ੍ਰਧਾਨ, ਅਸ਼ੋਕ ਕੁਮਾਰ, ਮੰਗਤ ਰਾਮ, ਸਤਪਾਲ, ਵਿਨੇ ਕੁਮਾਰ, ਸੰਜੇ ਕੁਮਾਰ ਸਨੀ, ਜਗਦੀਸ ਸਿੰਘ ਆਦਿ ਵੀ ਹਾਜ਼ਰ ਸਨ।