ਸਿਹਤ ਕਰਮਚਾਰੀਆਂ ਨੇ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਸਿਹਤ ਕਰਮਚਾਰੀਆਂ ਨੇ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ
Publish Date: Mon, 04 May 2026 04:30 PM (IST)
Updated Date: Tue, 05 May 2026 04:03 AM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸਿਵਲ ਹਸਪਤਾਲ ਬਰਨਾਲਾ ਵਿਖੇ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਦੇ ਕੱਚੇ ਕਾਮਿਆਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਲਾਫ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਸੰਦੀਪ ਕੌਰ ਨੇ ਦੱਸਿਆ ਕਿ ਰਾਸ਼ਟਰੀ ਸਿਹਤ ਮਿਸ਼ਨ ਕਾਮਿਆਂ ਵੱਲੋਂ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਹਨ, ਪਰ ਸਰਕਾਰ ਵੱਲੋਂ ਪਿਛਲੇ ਦੋ ਮਹੀਨਿਆਂ ਤੋਂ ਉਨ੍ਹਾਂ ਨੂੰ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਸਗੋਂ ਉਹ ਪਹਿਲਾਂ ਹੀ ਘੱਟ ਤਨਖਾਹਾਂ ਤੇ ਕੰਮ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਆਪਣੇ ਪਰਿਵਾਰ ਦਾ ਪਾਲਣ ਪੋਸਣ ਕਰਨਾ ਔਖਾ ਹੋਇਆ ਪਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਸਿਹਤ ਕਰਮਚਾਰੀਆਂ ਨੂੰ ਜਲਦ ਹੀ ਪੱਕਾ ਕੀਤਾ ਜਾਵੇਗਾ। ਪਰ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ, ਜਿਸ ਕਾਰਨ ਸਮੂਹ ਕਰਮਚਾਰੀਆਂ ’ਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਜਥੇਬੰਦੀ ਵੱਲੋਂ ਸਿਹਤ ਮੰਤਰੀ ਪੰਜਾਬ ਤੇ ਸਿਵਲ ਸਰਜਨ ਬਰਨਾਲਾ ਨੂੰ ਆਪਣੀਆਂ ਮੰਗਾਂ ਸਬੰਧੀ ਜਾਣੂ ਕਰਵਾ ਚੁੱਕੇ ਆਂ ਪਰ ਉਹਨਾਂ ਦੀਆਂ ਜਾਇਜ਼ ਮੰਗਾਂ ਵੱਲ ਗੌਰ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਸਿਹਤ ਕਰਮਚਾਰੀਆਂ ਦੀਆਂ ਤਨਖਾਹਾਂ ਸਮੇਤ ਸਾਡੀਆਂ ਸਮੂਹ ਮੰਗਾਂ ਨਾ ਮੰਨੀਆਂ ਗਈਆਂ ਤਾਂ ਜਥੇਬੰਦੀ ਵੱਲੋਂ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ। ਇਸ ਮੌਕੇ ਡਾ. ਰਾਹੂਲ, ਮੰਜੂ ਬਾਲਾ, ਮਨਦੀਪ ਕੌਰ, ਸੁਖਵਿੰਦਰ ਕੌਰ, ਅਰੁਨ ਕੁਮਾਰ, ਗੁਰਦੀਪ ਸਿੰਘ, ਗੁਰਜੀਤ ਸਿੰਘ, ਲਖਵੰਤ ਸਿੰਘ, ਅਰਾਧਨਾ ਗੁਰਵਿੰਦਰ ਸਿੰਘ, ਰਕੇਸ਼ ਕੁਮਾਰ ਆਦਿ ਹਾਜਰ ਸਨ।