17 ਸਾਲ ਤੋਂ ਪੀ.ਓ. ਚੱਲ ਰਿਹਾ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਗ੍ਰਿਫ਼ਤ ’ਚ
17 ਸਾਲ ਤੋਂ ਪੀ.ਓ. ਚੱਲ ਰਿਹਾ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਗ੍ਰਿਫਤ ’ਚ
Publish Date: Sat, 18 Oct 2025 06:58 PM (IST)
Updated Date: Sun, 19 Oct 2025 04:03 AM (IST)

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਜ਼ਿਲ੍ਹਾ ਪੁਲਿਸ ਮੁਖੀ ਐੱਸਐੱਸਪੀ ਬਰਨਾਲਾ ਮੁਹੰਮਦ ਸਰਫ਼ਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ, ਡੀਐੱਪੀ ਮਹਿਲ ਕਲਾਂ ਜਸਪਾਲ ਸਿੰਘ ਧਾਲੀਵਾਲ ਦੀ ਰਹਿਨੁਮਾਈ ਤੇ ਥਾਣਾ ਠੁੱਲੀਵਾਲ ਦੇ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਇਕ ਵੱਡੀ ਕਾਰਵਾਈ ਅੰਜਾਮ ਦਿੱਤੀ ਗਈ ਹੈ। ਇਸ ਦੌਰਾਨ ਏਐੱਸਆਈ ਮਨਜਿੰਦਰ ਸਿੰਘ ਸ਼ੇਰਪੁਰ ਦੀ ਦੇਖ-ਰੇਖ ਹੇਠ ਪੁਲਿਸ ਪਾਰਟੀ ਨੇ 17 ਸਾਲ ਤੋਂ ਪੀਓ (ਪ੍ਰੋਕਲੇਮਡ ਆਫੈਂਡਰ) ਚੱਲ ਰਿਹਾ ਵਿਅਕਤੀ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ ਪੁੱਤਰ ਮੁਕੰਦ ਸਿੰਘ ਵਾਸੀ ਘਨੋਰੀ ਕਲਾਂ ਵਜੋਂ ਹੋਈ ਹੈ। ਇਸ ਮੌਕੇ ਥਾਣਾ ਠੁੱਲੀਵਾਲ ਦੇ ਏਐੱਸਆਈ ਮਨਜਿੰਦਰ ਸਿੰਘ ਸ਼ੇਰਪੁਰ ਨੇ ਦੱਸਿਆ ਕਿ ਉਕਤ ਵਿਅਕਤੀ ਖ਼ਿਲਾਫ਼ ਮੁਕੱਦਮਾ ਨੰਬਰ 17, ਮਿਤੀ 9 ਅਪ੍ਰੈਲ 2006 ਨੂੰ ਪੁਲਿਸ ਥਾਣਾ ਮਹਿਲ ਕਲਾਂ (ਹਾਲ ਠਾਣਾ ਠੁੱਲੀਵਾਲ) ਦਰਜ ਸੀ। ਇਸ ਤੋਂ ਇਲਾਵਾ, ਉਸਦੇ ਖ਼ਿਲਾਫ਼ ਮੁਕੱਦਮਾ ਨੰਬਰ 30 ਮਿਤੀ 20 ਮਾਰਚ 2020 ਥਾਣਾ ਠੁੱਲੀਵਾਲ ’ਚ ਵੀ ਕਾਰਵਾਈ ਚੱਲ ਰਹੀ ਸੀ। ਅੰਮ੍ਰਿਤਪਾਲ ਸਿੰਘ ਨੂੰ ਸਾਲ 2008 ’ਚ ਅਦਾਲਤ ਵੱਲੋਂ ਧਾਰਾ 299 ਸੀਆਰਪੀਸੀ ਹੇਠ ਪੀਓ ਘੋਸ਼ਿਤ ਕੀਤਾ ਗਿਆ ਸੀ ਤੇ ਉਹ ਉਦੋਂ ਤੋਂ ਫ਼ਰਾਰ ਸੀ। ਇਹ ਕਾਰਵਾਈ ਸਹਾਇਕ ਥਾਣੇਦਾਰ ਮਨਜਿੰਦਰ ਸਿੰਘ ਦੀ ਅਗਵਾਈ ਹੇਠ ਹੌਲਦਾਰ ਗੁਰਦੀਪ ਸਿੰਘ, ਹੌਲਦਾਰ ਦੀਪ ਸਿੰਘ ਤੇ ਕਾਂਸਟੇਬਲ ਜਸਵੀਰ ਸਿੰਘ ਦੀ ਪੁਲਿਸ ਪਾਰਟੀ ਵੱਲੋਂ ਅੰਜ਼ਾਮ ਦਿੱਤੀ ਗਈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।