ਜਰਨਲਿਸਟ ਐਸੋਸੀਏਸ਼ਨ ਵੱਲੋਂ ਡਾਇਰੀ ਤੇ ਕੈਲੰਡਰ ਰਿਲੀਜ਼
ਬਰਨਾਲਾ ਜਰਨਲਿਸਟ ਐਸੋਸੀਏਸ਼ਨ ਵੱਲੋਂ ਕਰਵਾਈ ਗਈ ਇੱਕ ਸ਼ਾਮ
Publish Date: Wed, 08 Apr 2026 06:20 PM (IST)
Updated Date: Wed, 08 Apr 2026 06:23 PM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ ਬਰਨਾਲਾ : ਬਰਨਾਲਾ ਜਰਨਲਿਸਟ ਐਸੋਸੀਏਸ਼ਨ ਬਰਨਾਲਾ ਵੱਲੋਂ ਸਥਾਨਕ ਇੱਕ ਪੈਲਸ ਵਿਖੇ ਦਰਸ਼ਕਾਂ ਦੇ ਵਿਸ਼ਾਲ ਇਕੱਠ ਦੌਰਾਨ ਇੱਕ ਸ਼ਾਮ ਸੱਭਿਆਚਾਰ ਦੇ ਨਾਮ ’ਤੇ ਡਾਇਰੀ ਕੈਲੰਡਰ ਰਿਲੀਜ਼ ਸਮਾਗਮ ਪ੍ਰਧਾਨ ਰਜਿੰਦਰ ਸਿੰਘ ਬਰਾੜ, ਜਨਰਲ ਸਕੱਤਰ ਹਰਿੰਦਰ ਨਿੱਕਾ ਤੇ ਚੇਅਰਮੈਨ ਗੁਰਪ੍ਰੀਤ ਸਿੰਘ ਲਾਡੀ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦਾ ਮੁੱਢ ਪ੍ਰਸਿੱਧ ਪੰਜਾਬੀ ਸੱਭਿਆਚਾਰਕ ਗਾਇਕ ਮੰਡੇਰ ਬ੍ਰਦਰਜ਼ ਵੱਲੋਂ ਆਪਣੇ ਪ੍ਰਸਿੱਧ ਗੀਤਾਂ ਤੇ ਲੋਕ ਗੀਤਾਂ ਰਾਹੀਂ ਬੰਨਿ੍ਹਆ ਗਿਆ। ਸਮਾਗਮ ਦੌਰਾਨ ਐਸੋਸੀਏਸ਼ਨ ਦੀ ਡਾਇਰੀ ਅਤੇ ਕੈਲੰਡਰ ਵੀ ਲੋਕ ਅਰਪਣ ਕੀਤੀ ਗਈ। ਜਿਸ ਦੀ ਰਸਮ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਹਲਕਾ ਬਰਨਾਲਾ ਕੁਲਦੀਪ ਸਿੰਘ ਕਾਲਾ ਢਿੱਲੋਂ, ਐਡਵੋਕੇਟ ਰਾਜਦੇਵ ਸਿੰਘ ਖਾਲਸਾ, ਐੱਸਡੀਐੱਮ ਤਪਾ ਆਯੂਸ਼ ਗੋਇਲ, ਐੱਸਡੀਐੱਮ ਮਹਿਲ ਕਲਾਂ ਕ੍ਰਿਤਿਕਾ ਗੋਇਲ, ਨਗਰ ਸੁਧਾਰ ਟਰਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ‘ਆਪ’ ਦੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੰਤਾ, ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ, ਟਰਾਈਡੈਂਟ ਗਰੁੱਪ ਦੇ ਐਡਮਿਨ ਹੈੱਡ ਰੁਪਿੰਦਰ ਗੁਪਤਾ, ਆਈਓਐੱਲ ਦੇ ਐਡਮਿਨ ਹੈੱਡ ਬਸੰਤ ਸਿੰਘ, ਐੱਸਡੀ ਸਭਾ ਦੇ ਜਨਰਲ ਸਕੱਤਰ ਤੇ ਟੰਡਨ ਸਕੂਲ ਦੇ ਐੱਮਡੀ ਸ਼ਿਵ ਸਿੰਗਲਾ, ਸੰਤ ਲੌਂਗਪੁਰੀ ਸਕੂਲ ਪੱਖੋ ਕਲਾ ਦੇ ਚੇਅਰਮੈਨ ਸੰਤ ਚਰਨਪੁਰੀ, ਸੀਨੀਅਰ ਭਾਜਪਾ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਤੇ ਹੋਰ ਸ਼ਖ਼ਸੀਅਤਾਂ ਵੱਲੋਂ ਅਦਾ ਕੀਤੀ ਗਈ। ਸਮਾਗਮ ਦੌਰਾਨ ਮੰਡੇਰ ਭਰਾਵਾਂ ਨੇ ਖੂਬ ਰੰਗ ਬੰਨਿ੍ਹਆ ਆਪਣੇ ਗੀਤਾਂ ਰਾਹੀਂ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਸਾਰੇ ਦਰਸ਼ਕਾਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ। ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਬਰਾੜ ਜਨਰਲ ਸਕੱਤਰ ਹਰਿੰਦਰ ਨਿੱਕਾ, ਚੇਅਰਮੈਨ ਗੁਰਪ੍ਰੀਤ ਸਿੰਘ ਲਾਡੀ, ਸੀਨੀਅਰ ਵਾਈਸ ਪ੍ਰਧਾਨ ਰਜਿੰਦਰ ਪ੍ਰਸਾਦ ਸਿੰਗਲਾ, ਕੈਸ਼ੀਅਰ ਨਰਿੰਦਰ ਅਰੋੜਾ ਅਤੇ ਸਮੂਹ ਅਹੁਦੇਦਾਰਾਂ ਵੱਲੋਂ ਸਾਰੇ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਸਾਬਕਾ ਚੇਅਰਮੈਨ ਮੱਖਣ ਸ਼ਰਮਾ, ਨਗਰ ਕੌਂਸਲ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣਨਿਵਾਸੀਆਂ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਜੀਵ ਸੋਰੀ, ਜਤਿੰਦਰ ਜਿੰਮੀ, ਗੁਰਦੁਆਰਾ ਬਾਬਾ ਗਾਂਧਾ ਸਿੰਘ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ, ਨਰਿੰਦਰ ਗਰਗ ਨੀਟਾ, ਕਾਂਗਰਸ ਆਗੂ ਮਹੇਸ਼ ਲੋਟਾ, ਬਾਜ ਸਿੰਘ ਰਟੌਲ, ਵਰੁਣ ਬੱਤਾ, ਕੈਪਟਨ ਭੁਪਿੰਦਰ ਸਿੰਘ ਜਲੂਰ, ਦੀਪਿਕਾ ਸ਼ਰਮਾ ਐੱਮਸੀ, ‘ਆਪ’ ਆਗੂ ਰੋਹਿਤ ਕੁਮਾਰ ਓਸ਼ੋ, ਡੀਐੱਸਪੀ ਸਤਵੀਰ ਸਿੰਘ ਬੈਂਸ ਬਰਨਾਲਾ, ਵੈੱਲਫੇਅਰ ਕਲੱਬ ਦੇ ਪ੍ਰਧਾਨ ਵਿਵੇਕ ਸਿੰਧਵਾਨੀ, ਵਾਈਐੱਸ ਗਰੁੱਪ ਦੇ ਐੱਚਆਰ ਹੈੱਡ ਮਹਿਕ, ਪ੍ਰਿੰਸੀਪਲ ਰਕੇਸ਼ ਜਿੰਦਲ, ਐਡਵੋਕੇਟ ਧੀਰਜ ਕੁਮਾਰ, ਐਡਵੋਕੇਟ ਕੁਲਵੰਤ ਗੋਇਲ, ਰੂਪਿੰਦਰ ਭਾਰਦਵਾਜ ਸੇਵਾਮੁਕਤ ਐੱਸਪੀ ਗੁਰਜੰਟ ਸਿੰਘ ਸੋਨਾ, ਪੱਤਰਕਾਰ ਭਾਈਚਾਰਾ ਤੇ ਜਰਨਲਿਸਟ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਸਮੇਤ ਵੱਡੀ ਗਿਣਤੀ ’ਚ ਦਰਸ਼ਕ ਹਾਜ਼ਰ ਸਨ।