ਆਂਗਨਵਾੜੀ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ
ਆਂਗਣਵਾੜੀ ਵਰਕਰਾਂ ਕੀਤਾ ਰੋਸ ਪ੍ਰਦਰਸ਼ਨ
Publish Date: Wed, 13 May 2026 04:57 PM (IST)
Updated Date: Wed, 13 May 2026 05:00 PM (IST)
ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ
ਸੰਗਰੂਰ : ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਸੈਂਸਸ ਡਿਊਟੀ ਕਟਵਾਉਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਜਿਲ੍ਹਾ ਪ੍ਰਧਾਨ ਜਸਵਿੰਦਰ ਕੌਰ ਨੀਲੋਵਾਲ ਦੀ ਅਗਵਾਈ ਹੇਠ ਕੀਤਾ ਗਿਆ। ਇਸ ਦੌਰਾਨ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨ ਦੌਰਾਨ ਜ਼ਿਲ੍ਹਾ ਜਰਨਲ ਸਕੱਤਰ ਮਨਦੀਪ ਕੁਮਾਰੀ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਉੱਤੇ ਪਹਿਲਾਂ ਹੀ ਵਿਭਾਗੀ ਕੰਮ ਦਾ ਬਹੁਤ ਵੱਧ ਬੋਝ ਹੈ। ਉਹ ਆਈਸੀਡੀਐਸ ਦੇ ਰੋਜ਼ਾਨਾ ਕੰਮਾਂ ਦੇ ਨਾਲ-ਨਾਲ “ਮਾਵਾਂ ਧੀਆਂ ਸਤਿਕਾਰਯੋਗ ਯੋਜਨਾ” ਦੀ ਡਿਊਟੀ ਵੀ ਨਿਭਾ ਰਹੀਆਂ ਹਨ। ਇਸ ਤੋਂ ਇਲਾਵਾ ਸੈਂਸਸ ਡਿਊਟੀ ਲਾਉਣਾ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਹੈ। ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਮੁਲਾਜ਼ਮਾਂ ਨੂੰ ਸੈਂਸਸ ਡਿਊਟੀ ਤੋਂ ਤੁਰੰਤ ਛੋਟ ਦਿੱਤੀ ਜਾਵੇ ਤਾਂ ਜੋ ਉਹ ਆਪਣੇ ਮੂਲ ਵਿਭਾਗੀ ਕੰਮ ਸੁਚੱਜੇ ਢੰਗ ਨਾਲ ਕਰ ਸਕਣ। ਰੋਸ ਪ੍ਰਦਰਸ਼ਨ ਤੋਂ ਬਾਅਦ ਯੂਨੀਅਨ ਆਗੂਆਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਜ਼ਿਲਾ ਪ੍ਰੋਗਰਾਮ ਅਫਸਰ ਨੂੰ ਸੌਂਪਿਆ ਗਿਆ, ਜਿਸ ਨੂੰ ਜ਼ਿਲਾ ਪ੍ਰੋਗਰਾਮ ਅਫਸਰ ਵੱਲੋਂ ਪ੍ਰਾਪਤ ਕੀਤਾ ਗਿਆ ਅਤੇ ਡਿਊਟੀਆਂ ਕੱਟਣ ਸਬੰਧੀ ਲਿਸਟ ਬਣਾ ਕੇ ਡਿਪਟੀ ਕਮਿਸ਼ਨਰ ਨੂੰ ਭੇਜੀ ਗਈ। ਇਸ ਮੌਕੇ ਛਤਰਪਾਲ ਕੌਰ ਭਵਾਨੀਗੜ੍ਹ, ਕਿਰਨ ਕੁਮਾਰੀ, ਰਾਜਵਿੰਦਰ ਕੌਰ ਸੰਗਰੂਰ, ਰਾਜ ਕੌਰ ਭਵਾਨੀਗੜ, ਸਵਰਨ ਕੌਰ ਧੂਰੀ ਨੇ ਸੰਬੋਧਨ ਕੀਤਾ।