ਆਂਗਨਵਾੜੀ ਮੁਲਾਜ਼ਮਾਂ ਨੇ ਡੀਸੀ ਦਫ਼ਤਰ ਅੱਗੇ ਦਿੱਤਾ ਧਰਨਾ
ਆਂਗਣਵਾੜੀ ਮੁਲਾਜ਼ਮਾਂ ਨੇ ਡੀਸੀ ਦਫ਼ਤਰ ਅੱਗੇ ਦਿੱਤਾ ਧਰਨਾ
Publish Date: Mon, 27 Apr 2026 05:47 PM (IST)
Updated Date: Tue, 28 Apr 2026 04:08 AM (IST)
ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਜ਼ਿਲ੍ਹਾ ਪ੍ਰਧਾਨ ਬਲਰਾਜ ਕੌਰ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਸਬੰਧੀ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਰਾਜ ਕੌਰ, ਬਲਜਤ ਕੌਰ ਸੇਖਾ ਤੇ ਰੁਪਿੰਦਰ ਬਾਵਾ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਲ 2018 ’ਚ ਆਂਗਨਵਾੜੀ ਵਰਕਰਾਂ ਨੂੰ ਮੋਬਾਈਲ ਦੇਣ ਦਾ ਫੈਸਲਾ ਕੀਤਾ ਗਿਆ ਸੀ, ਪਰ ਇਹ ਫੋਨ ਸਮੇਂ ਸਿਰ ਨਹੀਂ ਦਿੱਤੇ ਗਏ। 5 ਸਾਲ ਬਾਅਦ ਦੁਬਾਰਾ ਫੋਨ ਦੇਣ ਲਈ ਰਕਮ ਜਾਰੀ ਕੀਤੀ ਗਈ, ਜਿਸ ਅਧੀਨ ਭਾਰਤ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਪੂਰੀ ਰਕਮ ਦਿੱਤੀ ਗਈ। ਹੁਣ ਲਗਭਗ ਅੱਠ ਸਾਲਾਂ ਬਾਅਦ ਮੋਬਾਈਲ ਫੋਨ ਖਰੀਦੇ ਗਏ ਹਨ ਤੇ ਇਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਕੋਲ ਪਹੁੰਚ ਚੁੱਕੇ ਹਨ, ਪਰ ਅਜੇ ਤੱਕ ਆਂਗਨਵਾੜੀ ਵਰਕਰਾਂ ਨੂੰ ਨਹੀਂ ਦਿੱਤੇ ਗਏ। ਇਸ ਕਾਰਨ ਆਂਗਨਵਾੜੀ ਮੁਲਾਜ਼ਮਾਂ ’ਚ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਮੰਗ ਕੀਤੀ ਕਿ ਆਂਗਨਵਾੜੀ ਮੁਲਾਜ਼ਮਾਂ ਨੂੰ ਜਲਦ ਤੋਂ ਜਲਦ ਮੋਬਾਈਲ ਫੋਨ ਮੁਹੱਇਆ ਕਰਵਾਇਆ ਜਾਵੇ। ਜੇਕਰ ਮੋਬਾਈਲ ਫੋਨ ਤੁਰੰਤ ਵੰਡੇ ਨਾ ਗਏ ਤਾਂ ਯੂਨੀਅਨ ਅਗਲੇ ਸੰਘਰਸ਼ ਦਾ ਐਲਾਨ ਕਰਨ ਲਈ ਮਜ਼ਬੂਰ ਹੋਵੇਗੀ।