ਅਰਵਿੰਦ ਕੇਜਰੀਵਾਲ ਦਸਤਖ਼ਤ ਕਰਨ ਤੋਂ ਭੱਜਿਆ ਪਰ ਹੋਵੇਗੀ ਦਵਿੰਦਰਪਾਲ ਭੁੱਲਰ ਦੀ ਰਿਹਾਈ : ਸੁਖਬੀਰ ਬਾਦਲ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ-ਬਸਪਾ ਤੇ ਸਾਂਝੇ ਗੱਠਜੋੜ ਦੀ ਉਮੀਦਵਾਰ ਕਮਲਦੀਪ ਕੌਰ ਦੇ ਹੱਕ ਵਿਚ ਪ੍ਰਚਾਰ ਕੀਤਾ। ਗੱਲਬਾਤ ਦੌਰਾਨ ਸੁਖਬੀਰ ਨੇ ਕਿਹਾ ਕਿ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼ੀਸ਼ਾ ਵਿਖਾ ਦਿੱਤਾ ਹੈ। ਭਾਰੀ ਸੁਰੱਖਿਆ ਇੰਤਜ਼ਾਮਾਂ ਦੇ ਬਾਵਜੂਦ ਲੋਕ ਬਾਹਰ ਨਿਕਲੇ ਤੇ ਉਨ੍ਹਾਂ ਵਿਰੁੱਧ ਤਿੱਖੇ ਰੋਸ ਮੁਜ਼ਾਹਰੇ ਕਰ ਰਹੇ ਹਨ।
Publish Date: Thu, 16 Jun 2022 08:26 PM (IST)
Updated Date: Thu, 16 Jun 2022 11:47 PM (IST)
ਬਲਜੀਤ ਸਿੰਘ ਟਿੱਬਾ, ਸੰਗਰੂਰ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ-ਬਸਪਾ ਤੇ ਸਾਂਝੇ ਗੱਠਜੋੜ ਦੀ ਉਮੀਦਵਾਰ ਕਮਲਦੀਪ ਕੌਰ ਦੇ ਹੱਕ ਵਿਚ ਪ੍ਰਚਾਰ ਕੀਤਾ। ਗੱਲਬਾਤ ਦੌਰਾਨ ਸੁਖਬੀਰ ਨੇ ਕਿਹਾ ਕਿ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼ੀਸ਼ਾ ਵਿਖਾ ਦਿੱਤਾ ਹੈ। ਭਾਰੀ ਸੁਰੱਖਿਆ ਇੰਤਜ਼ਾਮਾਂ ਦੇ ਬਾਵਜੂਦ ਲੋਕ ਬਾਹਰ ਨਿਕਲੇ ਤੇ ਉਨ੍ਹਾਂ ਵਿਰੁੱਧ ਤਿੱਖੇ ਰੋਸ ਮੁਜ਼ਾਹਰੇ ਕਰ ਰਹੇ ਹਨ।
ਸੁਖਬੀਰ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਖ਼ੁਦ ਤਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਫਾਈਲ ’ਤੇ ਦਸਤਖ਼ਤ ਕਰਨ ਵਾਸਤੇ ਰਾਜ਼ੀ ਨਹੀਂ ਕਰ ਸਕੇ ਹਾਲਾਂਕਿ ਸਰਕਾਰੀ ਤੌਰ ’ਤੇ ਉਸ ਦੀ ਰਿਹਾਈ ਪ੍ਰਵਾਨਤ ਹੋ ਚੁੱਕੀ ਹੈ।
ਸਿਮਰਨਜੀਤ ਮਾਨ ਬਾਰੇ ਸੁਖਬੀਰ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਦੁਆਇਆ ਸੀ ਕਿ 2024 ਦੀਆਂ ਲੋਕ ਸਭਾ ਚੋਣਾਂ ਵਿਚ ਉਨ੍ਹਾਂ ਦੀ ਮਨਪਸੰਦ ਸੀਟ ’ਤੇ ਹਮਾਇਤ ਕਰਾਂਗੇ ਤੇ ਇਸ ਵਾਰ ਬੰਦੀ ਸਿੱਖਾਂ ਦੇ ਪਰਿਵਾਰਾਂ ਵਿੱਚੋਂ ਮੈਂਬਰ ਖੜ੍ਹਾ ਕਰਨਾ ਬੰਦੀ ਸਿੱਖਾਂ ਦੀ ਰਿਹਾਈ ਦਾ ਸਬੱਬ ਬਣਾਉਦ ਵਾਸਤੇ ਉਮੀਦਵਾਰ ਖੜ੍ਹੀ ਕੀਤੀ ਹੈ। ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਬਲਦੇਵ ਸਿੰਘ ਮਾਨ, ਗੋਬਿੰਦ ਸਿੰਘ ਲੌਂਗੋਵਾਲ, ਬਲਜੀਤ ਸਿੰਘ ਜਲਾਲਉਸਮਾ, ਹੰਸ ਰਾਜ ਜੋਸਨ ਤੇ ਰਜਿੰਦਰ ਦੀਪਾ ਵੀ ਮੌਜੂਦ ਸਨ।