- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
sangrur

ਇਸ ਮੌਕੇ ਕੇਂਦਰ ਦੇ ਕੌਂਸਲਰ ਸਤਿਗੁਰ ਸਿੰਘ ਨੇ ਕਿਹਾ ਨਸ਼ੇ ਦਾ ਆਦੀ ਮਨੁੱਖ ਜਿੱਥੇ ਆਰਥਿਕ ਤੌਰ 'ਤੇ ਕਮਜ਼ੋਰ ਹੋ ਜਾਂਦਾ ਹੈ ਉੱਥੇ ਸਮਾਜਿਕ ਤੌਰ 'ਤੇ ਹੀਣ ਭਾਵਨਾ ਦਾ ਸ਼ਿਕਾਰ ਹੋ ਕੇ ਮਾਨਸਿਕ ਗੁਲਾਮੀ 'ਚ ਜਕੜਿਆ ਜਾਂਦਾ ਹੈ ਤੇ ਨਸ਼ਿਆਂ ਤੋਂ ਛੁਟਕਾਰਾ ਪਾਉਣ ਦੀ ਬਜਾਏ ਆਪਣੇ ਨਾਲ ਸਮੂਹ ਪਰਿਵਾਰ ਨੂੰ ਨਰਕ ਭੋਗਣ ਲਈ ਮਜਬੂਰ ਕਰਦਾ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਆਰੰਭ ਕੀਤੀ ਮੁਹਿੰਮ 'ਚ ਸਾਨੂੰ ਅੱਗੇ ਆ ਕੇ ਨਸ਼ੇ ਦੇ ਖ਼ਿਲਾਫ਼ ਲੜਾਈ ਲੜਨੀ ਚਾਹੀਦੀ ਹੈ। ਉੱਘੇ ਲੇਖਕ ਤੇ ਸਮਾਜ ਸੇਵਕ ਪੰਮੀ ਫੱਗੂਵਾਲੀਆ ਨੇ ਕਿਹਾ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਖੇਡਾਂ 'ਚ ਰੁਚੀ ਰੱਖਣੀ ਚਾਹੀਦੀ ਹੈ।
ਇਸ ਮੌਕੇ ਮੈਡੀਕਲ ਅਫ਼ਸਰ ਡਾ. ਰਵੀ ਗੋਇਲ, ਹਰਪ੍ਰਰੀਤ ਸਿੰਘ, ਪੁਸ਼ਕਰ ਰਾਜ ਤਿੱਤਰੀਆ, ਲਖਵਿੰਦਰ ਸਿੰਘ, ਕੁਲਵਿੰਦਰ ਸਿੰਘ ਤੇ ਕੁਲਵੰਤ ਕੌਰ ਵੀ ਹਾਜ਼ਰ ਸਨ।